ਭਾਰਤੀ ਪਬਲਿਕ ਸਕੂਲ ਸ਼ੇਖੂਪੁਰ ਵਿਖੇ ਸਾਲਾਨਾ ਨਤੀਜਾ ਐਲਾਨਿਆ
ਭਾਰਤੀ ਪਬਲਿਕ ਸਕੂਲ ਸ਼ੇਖੂਪੁਰ ਵਿਖੇ ਸਾਲਾਨਾ ਨਤੀਜਾ ਐਲਾਨਿਆ
Publish Date: Mon, 30 Mar 2026 05:02 PM (IST)
Updated Date: Mon, 30 Mar 2026 05:03 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਭਾਰਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਵਿਚ ਮੈਨੇਜਿੰਗ ਡਾਇਰੈਕਟਰ ਬਲਵਿੰਦਰ ਭਾਰਤੀ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਰੱਖੀ ਗਈ, ਜਿਸ ਵਿਚ ਬੋਰਡ ਦੀਆਂ ਜਮਾਤਾਂ ਨੂੰ ਛੱਡ ਕੇ ਬਾਕੀ ਸਾਰੀਆਂ ਜਮਾਤਾਂ ਦਾ ਨਤੀਜਾ ਐਲਾਨਿਆਂ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਹਿੱਸਾ ਲਿਆ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਬਲਵਿੰਦਰ ਭਾਰਤੀ ਨੇ ਸਕੂਲ ਦਾ ਨਤੀਜਾ ਐਲਾਨਣ ਮੌਕੇ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਪਡ਼ਾਈ ਨੂੰ ਲੈ ਕੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਦੀ ਪਡ਼ਾਈ ਨੂੰ ਲੈ ਕੇ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਸਕੂਲ ਦੇ ਸਾਰੇ ਵਿਦਿਆਰਥੀਆਂ ਦਾ ਨਤੀਜਾ ਵਧੀਆ ਤੇ ਸ਼ਾਨਦਾਰ ਰਿਹਾ। ਇਸ ਮੌਕੇ ਵੱਖ ਵੱਖ ਜਮਾਤਾਂ ਵਿੱਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੀਟਿੰਗ ਵਿੱਚ ਪਹੁੰਚੇ ਮਾਪਿਆਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਭਾਰਤੀ, ਵਾਈਸ ਪ੍ਰਿੰਸੀਪਲ ਮੈਡਮ ਸੰਜਨਾ ਭਾਰਤੀ ਅਤੇ ਸਮੂਹ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਕੂਲ ਆਉਣ ਤੇ ਨਿੱਘਾ ਸਵਾਗਤ ਕੀਤਾ।