- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਪੰਜਾਬ ਸਰਕਾਰ ਵਿਰੁੱਧ ਝਾੜੂ ਫੂਕ ਕੇ ਪ੍ਰਦਰਸ਼ਨ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਨਸ਼ਿਆਂ ਦੇ ਮੁੱਦੇ ’ਤੇ ਠੋਸ ਕਾਰਵਾਈ ਨਾ ਹੋਣ ਦੇ ਵਿਰੋਧ ਵਿਚ ਸਮਾਣਾ ਦੇ ਪਿੰਡ ਢੈਠਲ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਠਲ ਦੀ ਅਗਵਾਈ ਹੇਠ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਵਿਚ ਨਸ਼ਿਆਂ ਦਾ ਫੈਲਾਅ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਵੱਲੋਂ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਹੁਣ ਤੱਕ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਕੂਕਾ,ਗੁਰਬਚਨ ਸਿੰਘ , ਗੁਰਦੇਵ ਸਿੰਘ,ਭੁਪਿੰਦਰ ਸਿੰਘ,ਅਮਰਜੀਤ ਸਿੰਘ ,ਕਾਕਾ ਸਿੰਘ ,ਸਵਰਨ ਸਿੰਘ,ਫਤਿਹ ਸਿੰਘ,ਮਿੰਟੂ, ਪੁਸ਼ਪਿੰਦਰ ਸਿੰਘ,ਅੰਗਰੇਜ ਸਿੰਘ ਪੰਜਾਬ ਕਮੇਟੀ ਮੈਂਬਰ,ਬਖਸ਼ੀਸ਼ ਸਿੰਘ,ਅਵਤਾਰ ਸਿੰਘ,ਸੁਖਜਿੰਦਰ ਸਿੰਘ ਕੁਲਾਰਾਂ ਸਮੇਤ ਸਮੂਹ ਕਿਸਾਨ ਹਾਜ਼ਰ ਸਨ।