ਭੁਪਿੰਦਰ ਭਿੰਦਾ ਵੱਲੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪੁਆਏ
ਭੁਪਿੰਦਰ ਸਿੰਘ ਭਿੰਦਾ ਵੱਲੋਂ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪੁਆਏ
Publish Date: Tue, 14 Apr 2026 04:32 PM (IST)
Updated Date: Tue, 14 Apr 2026 04:36 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਖਾਨਪੁਰ ਗੰਡਿਆ (ਰੇਲੂ) ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਿੰਦਾ ਵੱਲੋਂ ਪੰਚਾਇਤ ਸੰਮਤੀ ਸੰਭੂ ਕਲਾਂ ਦਾ ਵਾਈਸ ਚੇਅਰਮੈਨ ਬਣਾਏ ਜਾਣ ਦੀ ਖੁਸ਼ੀ ’ਚ ਪਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਜਿਸ ਵਿਚ ਵਿਸ਼ੇਸ਼ ਤੌਰ ਤੇ ਹਲਕਾ ਘਨੋਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਸੁਖਮਨੀ ਪਾਠ ਸਾਹਿਬ ਦੇ ਭੋਗ ਸਮਾਗਮ ਉਪਰੰਤ ਵਿਧਾਇਕ ਗੁਰਲਾਲ ਘਨੌਰ ਵੱਲੋਂ ਗੁਰੂ ਮਹਾਰਾਜ ਅੱਗੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਦੇ ਸੁਨਹਿਰੇ ਭਵਿੱਖ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਨੂੰ ਪੂਰਨ ਵਿਸ਼ਵਾਸ਼ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸੇ ਤਰ੍ਹਾਂ ਬਲਾਕ ਸੰਮਤੀ ਸ਼ੰਭੂ ਕਲਾ ਅਧੀਨ ਪੈਂਦੇ ਪਿੰਡਾਂ ’ਚ ਵਿਕਾਸ ਕਾਰਜਾਂ ਪੱਖੋਂ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ, ਉਹਨਾਂ ਦੇ ਪਰਿਵਾਰਕ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਬਲਾਕ ਸੰਮਤੀ ਮੈਂਬਰਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਹਲਕਾ ਘਨੋਰ ਵਿਧਾਇਕ ਗੁਰਲਾਲ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਅੱਜ ਦੇ ਇਸ ਧਾਰਮਿਕ ਸਮਾਗਮ ’ਚ ਸ਼ਿਰਕਤ ਕਰਨ ਵਾਲੇ ਰਾਜਨੀਤਿਕ ਆਗੂਆਂ ਹੋਰਨਾ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮਾਜ ਸੇਵੀ ਰਣਜੋਧ ਸਿੰਘ ਜੋਧਾ, ਭਾਜਪਾ ਪੰਜਾਬ ਦੇ ਮੁੱਖ ਬੁਲਾਰੇ ਜਰਨੈਲ ਸਿੰਘ ਹੈਪੀ ਕੰਬੋਜ, ਜ਼ਿਲ੍ਹਾ ਪਰਿਸ਼ਦ ਮੈਂਬਰ ਕਪਤਾਨ ਸਿੰਘ ਲੋਹਸਿੰਬਲੀ, ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ, ਜਸਵਿੰਦਰ ਸਿੰਘ ਢਕਾਣਸੂ ਕਲਾਂ, ਜਰਨੈਲ ਸਿੰਘ ਜੈਲੀ ਸਰਾਲਾ ਕਲਾਂ, ਵਿਰਾਸਤ ਸੇਵਾ ਸੰਗਠਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਰਘਵੀਰ ਸਿੰਘ ਗੋਪਾਲਪੁਰ, ਦਵਿੰਦਰ ਸਿੰਘ ਸਰਪੰਚ ਕੁੱਥਾਖੇੜੀ, ਸਰਪੰਚ ਫਕੀਰ ਸਿੰਘ ਸਰਪੰਚ ਧਰਮਗੜ੍ਹ, ਚੰਨਾ ਸਿੰਘ ਸਰਪੰਚ ਖੈਰਪੁਰ ਸ਼ੇਖਾਂ, ਹਰਮਨਜੀਤ ਸਿੰਘ ਕੋਟਲਾ, ਮਨਿੰਦਰ ਸਿੰਘ ਮਹਿਮੂਦਪੁਰ, ਗੁਰਭੇਜ ਸਿੰਘ ਜੋਗੀਪੁਰ, ਜਸਵਿੰਦਰ ਸਿੰਘ ਮਹਿਮਾ, ਪਿੰਦਰ ਬਗੋਰਾ, ਜਸਵਿੰਦਰ ਸਿੰਘ ਮਹਿਮਾ, ਹਰਜੰਟ ਸਿੰਘ ਸਾਬਕਾ ਸਰਪੰਚ, ਨੰਬਰਦਾਰ ਪਰਮਿੰਦਰ ਸਿੰਘ, ਸੁਰਿੰਦਰ ਸਿੰਘ ਢੀਂਡਸਾ, ਸੈਕਟਰੀ ਯਾਦਵਿੰਦਰ ਸਿੰਘ ਨੇ ਹਾਜ਼ਰੀ ਲਗਵਾਈ।