ਭੁਪਿੰਦਰ ਸਿੰਘ ਭਿੰਦਾ ਦਾ ਪਿੰਡ ਦੇ ਨੌਜਵਾਨਾਂ ਵੱਲੋਂ ਸਨਮਾਨ
ਭੁਪਿੰਦਰ ਸਿੰਘ ਭਿੰਦਾ ਦਾ ਪਿੰਡ ਦੇ ਨੌਜਵਾਨਾਂ ਵੱਲੋਂ ਸਨਮਾਨ
Publish Date: Fri, 27 Mar 2026 06:46 PM (IST)
Updated Date: Fri, 27 Mar 2026 06:50 PM (IST)

ਫੋਟੋ 27ਪੀਟੀਐਲ: 25 ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਖਾਨਪੁਰ ਗੰਡਿਆ ( ਰੇਲੂ) ਵਿਖੇ ਪਿੰਡ ਦੇ ਨੌਜਵਾਨ ਗੁਰਸੇਵਕ ਸਿੰਘ, ਨਵਜੋਤ ਸਿੰਘ ਸਮੇਤ ਹੋਰਨਾਂ ਦੀ ਅਗਵਾਈ ’ਚ ਸਨਮਾਨ ਸਮਾਰੋਹ ਰੱਖਿਆ ਗਿਆ। ਜਿਸ ਵਿੱਚ ਪਿੰਡ ਦੇ ਜੰਮਪਲ ਯੁਵਕ ਸੇਵਵਾਂ ਕਲੱਬ ਦੇ ਪ੍ਰਧਾਨ ਅਤੇ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਿੰਦਾ ਜਿਨ੍ਹਾਂ ਨੂੰ ਬਲਾਕ ਸੰਮਤੀ ਸ਼ੰਭੂ ਕਲਾ ਦਾ ਵਾਈਸ ਚੇਅਰਮੈਨ ਲਗਾਇਆ ਗਿਆ ਹੈ ਵਿਸ਼ੇਸ਼ ਤੌਰ ਤੇ ਪੁੱਜੇ। ਜਿਨ੍ਹਾਂ ਦਾ ਯੂਥ ਆਗੂ ਗੁਰਸੇਵਕ ਸਿੰਘ, ਨਵਜੋਤ ਸਿੰਘ, ਹਰਦੀਪ ਸਿੰਘ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਬੱਬੂ, ਬਲਜਿੰਦਰ ਸਿੰਘ ਲਾਡੀ, ਜਸ਼ਨਪ੍ਰੀਤ ਸਿੰਘ, ਜਰਨੈਲ ਸਿੰਘ, ਜੋਗਾ ਸਿੰਘ, ਗੁਰਪ੍ਰੀਤ ਸਿੰਘ, ਜੋਧਾ ਸਿੰਘ, ਟਿੰਕੂ, ਸੈਂਟੀ ਸਮੇਤ ਹੋਰਨਾਂ ਵੱਲੋਂ ਫੁੱਲਾਂ ਦੇ ਹਾਰ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਨੌਜਵਾਨ ਆਗੂਆਂ ਦਾ ਕਹਿਣਾ ਹੈ ਕਿ ਬੜੀ ਮਾਣ ਵਾਲੀ ਗੱਲ ਹੈ ਕਿ ਨੌਜਵਾਨ ਆਗੂ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਿੰਦਾ ਨੂੰ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਆਸ਼ੀਰਵਾਦ ਸਦਕਾ ਸਮੂਹ ਬਲਾਕ ਸੰਮਤੀ ਮੈਂਬਰਾਂ ਵੱਲੋਂ ਵਾਈਸ ਚੇਅਰਮੈਨ ਚੁਣਿਆ ਗਿਆ ਹੈ। ਇਸ ਮੌਕੇ ਨਵ ਨਿਯੁਕਤ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਨੇ ਹਲਕਾ ਘਨੋਰ ਦੇ ਵਿਧਾਇਕ ਗੁਰਲਾਲ ਸਿੰਘ ਅਤੇ ਸਮੂਹ ਬਲਾਕ ਸੰਮਤੀ ਮੈਂਬਰਾਂ ਦਾ ਦਿੱਤੇ ਗਏ ਮਾਨ ਸਨਮਾਨ ਬਦਲੇ ਧੰਨਵਾਦ ਕਰਦੇ ਹਾਂ ਵਿਸ਼ਵਾਸ ਦਵਾਇਆ ਕਿ ਉਹ ਬਲਾਕ ਸੰਮਤੀ ਸ਼ੰਭੂ ਕਲਾਂ ਦਾ ਬਤੌਰ ਵਾਈਸ ਚੇਅਰਮੈਨ ਹੋਣ ਦੇ ਨਾਤੇ ਅਧੀਨ ਆਉਂਦੇ ਪਿੰਡਾਂ ਦੇ ਵਿੱਚ ਵਿਕਾਸ ਕਾਰਜਾਂ ਦੀ ਕੋਈ ਘਾਟ ਨਹੀਂ ਆਉਣ ਦੇਣਗੇ। ਉਹਨਾਂ ਕਿਹਾ ਕਿ ਜਲਦ ਬਲਾਕ ਸੰਮਤੀ ਸ਼ੰਭੂ ਕਲਾਂ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਸੱਦ ਕੇ ਅਧੀਨ ਆਉਂਦੇ ਪਿੰਡਾਂ ਦੇ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ।