ਭੁਪਿੰਦਰ ਭਿੰਦਾ ਦਾ ਸਮਾਜ ਸੇਵੀ ਕੰਮਾਂ ਬਦਲੇ ਜ਼ਿਲ੍ਹਾ ਪੱਧਰ ’ਤੇ ਸਨਮਾਨ
ਭੁਪਿੰਦਰ ਸਿੰਘ ਭਿੰਦਾ ਦਾ ਸਮਾਜ ਸੇਵੀ ਕੰਮਾਂ ਬਦਲੇ ਜ਼ਿਲ੍ਹਾ ਪੱਧਰ ਤੇ ਸਨਮਾਨ
Publish Date: Thu, 29 Jan 2026 04:38 PM (IST)
Updated Date: Thu, 29 Jan 2026 04:40 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਖਾਨਪੁਰ ਗੰਡਿਆ (ਰੇਲੂ) ਦੇ ਵਸਨੀਕ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਿੰਦਾ ਜੋ ਕਿ ਯੁਵਕ ਸੇਵਾਵਾਂ ਕਲੱਬ ਪਿੰਡ ਖਾਨਪੁਰ ਗੰਡਿਆਂ ਦੇ ਪ੍ਰਧਾਨ ਹਨ, ਨੂੰ ਸਮਾਜ ਸੇਵਾ ਦੇ ਖੇਤਰ ਵਿਚ ਵਡਮੁੱਲੀਆਂ ਸੇਵਾਵਾਂ ਦੇਣ ਬਦਲੇ ਜ਼ਿਲ੍ਹਾ ਪਟਿਆਲਾ ਵਿਖੇ ਗਣਤੰਤਰ ਦਿਵਸ ਦੇ 77ਵੇਂ ਸਮਾਰੋਹ ਦੌਰਾਨ ਮੁੱਖ ਮਹਿਮਾਨ ਸਿੱਖਿਆ ਵਿਭਾਗ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਰਕਾਰ ਦੀ ਤਰਫੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਭੁਪਿੰਦਰ ਸਿੰਘ ਭਿੰਦਾ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਹੋਣ ਦੇ ਨਾਤੇ ਜਿੱਥੇ ਖੂਨਦਾਨ ਕੈਂਪ, ਮੈਡੀਕਲ ਚੈੱਕਅਪ ਕੈਂਪ, ਸੱਭਿਆਚਾਰਕ ਮੇਲੇ, ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਸਮੇਤ ਸਕੂਲੀ ਬੱਚਿਆਂ ਨੂੰ ਵਰਦੀਆਂ ਅਤੇ ਕਿਤਾਬਾਂ ਕਾਪੀਆਂ ਤੱਕ ਵੰਡ ਕੇ ਸਮਾਜ ਸੇਵਾ ਦੇ ਖੇਤਰ ਵਿੱਚ ਅਹਿਮ ਰੋਲ ਅਦਾ ਕਰ ਰਹੇ ਹਨ। ਉਨ੍ਹਾਂ ਦੇ ਸਮਾਜਸੇਵੀ ਕੰਮ ਸ਼ਲਾਘਾਯੋਗ ਹਨ। ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਆਮ ਆਦਮੀ ਪਾਰਟੀ ਦੀ ਅਗਵਾਹੀ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਦਿੱਤੇ ਗਏ ਮਾਨ ਸਨਮਾਨ ਬਦਲੇ ਧੰਨਵਾਦ ਕਰਦੇ ਹਨ। ਇਸ ਮੌਕੇ ਵਿਸ਼ੇਸ਼ ਤੌਰ ਹਾਜ਼ਰ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਭਪਿੰਦਰ ਸਿੰਘ ਭਿੰਦਾ ਜਿੱਥੇ ਯੁਵਕ ਸੇਵਾਵਾਂ ਕਲੱਬ ਦੀ ਤਰਫੋਂ ਸਮਾਜ ਸੇਵਾ ਦੇ ਕੰਮ ਕਰ ਰਹੇ ਹਨ ਉੱਥੇ ਨਾਲ ਦੀ ਨਾਲ ਬਲਾਕ ਸੰਮਤੀ ਮੈਂਬਰ ਚੁਣੇ ਜਾਣ ਦੇ ਨਾਲ ਰਾਜਨੀਤੀ ਖੇਤਰ ’ਚ ਵੀ ਆਪਣੀਆਂ ਵਡਮੁਲੀਆਂ ਸੇਵਾਵਾਂ ਦੇ ਰਹੇ ਹਨ।