ਵਾਈਸ ਚੇਅਰਮੈਨ ਭਿੰਦਾ ਦਾ ਸਮਾਜ ਸੇਵੀ ਆਗੂਆਂ ਵੱਲੋਂ ਸਨਮਾਨ
ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਦਾ ਸਮਾਜ ਸੇਵੀ ਆਗੂਆਂ ਵੱਲੋਂ ਸਨਮਾਨ
Publish Date: Sun, 29 Mar 2026 04:48 PM (IST)
Updated Date: Sun, 29 Mar 2026 04:50 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਖਾਨਪੁਰ ਗੰਡਿਆ (ਰੇਲੂ) ਵਿਖੇ ਇਕ ਸਨਮਾਨ ਸਮਾਰੋਹ ਦੌਰਾਨ ਸੀਨੀਅਰ ਆਗੂ ਬੇਅੰਤ ਸਿੰਘ ਝੁੰਗੀਆਂ ਪ੍ਰਧਾਨ ਏਕਨੂਰ ਸੰਸਥਾ, ਗੁਰਪ੍ਰੀਤ ਸਿੰਘ ਸੀਲ ਯੂਥ ਪ੍ਰਧਾਨ, ਸਤਪਾਲ ਸਿੰਘ ਮਹਿਮਦਪੁਰ ਪ੍ਰੈਸ ਸਕੱਤਰ ਬੀਕੇਯੂ ਸਿੱਧੂਪੁਰ, ਗੋਲਡੀ ਮਲਕਪੁਰ ਵੱਲੋਂ ਬਲਾਕ ਸੰਮਤੀ ਸ਼ੰਭੂ ਕਲਾ ਦੇ ਸਰਬਸੰਮਤੀ ਦੇ ਨਾਲ ਚੁਣੇ ਗਏ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਦਾ ਸਿਰੋਂਪਾਉ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਨੇ ਸਮਾਜ ਸੇਵੀ ਆਗੂਆਂ ਵੱਲੋਂ ਦਿੱਤੇ ਗਏ ਮਾਨ ਸਨਮਾਨ ਬਦਲੇ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਉਹ ਬਲਾਕ ਸੰਮਤੀ ਸ਼ੰਭੂ ਅਧੀਨ ਆਉਂਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਪੱਖੋਂ ਪੰਜਾਬ ਸਰਕਾਰ ਅਤੇ ਹਲਕਾ ਘਨੋਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਦੀ ਤਰਫੋਂ ਸਰਕਾਰੀ ਗਰਾਂਟਾਂ ’ਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦੇਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਲਾਲ ਲਕੀਰ ਅਧੀਨ ਆਉਂਦੇ ਘਰਾਂ ਦੇ ਮਾਲਕਾਂ ਨੂੰ ਮੇਰਾ ਘਰ ਮੇਰੇ ਨਾਮ ਸਕੀਮ ਦੇ ਤਹਿਤ ਉਹਨਾਂ ਨੂੰ ਮਾਲਕੀ ਦੀ ਅਧਿਕਾਰ ਸੌਂਪ ਰਹੀ ਹੈ ਉੱਥੇ ਪੰਜਾਬ ਸੂਬੇ ਦੇ ਹਰੇਕ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਦਾ ਸਿਹਤ ਬੀਮਾ ਕਰਵਾਇਆ ਜਾ ਰਿਹਾ ਹੈ। ਜਿਸ ਨਾਲ ਹਰੇਕ ਨਾਗਰਿਕ 10 ਲੱਖ ਰੁਪਏ ਤੱਕ ਦਾ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ’ਚ ਆਪਣਾ ਇਲਾਜ ਕਰਵਾ ਸਕਦਾ ਹੈ।