ਭੂਪਿੰਦਰ ਸੈਫਦੀਪੁਰ ਨੇ ਕੀਤੀ ਸੁਖਬੀਰ ਬਾਦਲ ਨਾਲ ਮੁਲਾਕਾਤ
ਭੂਪਿੰਦਰ ਸਿੰਘ ਸੈਫਦੀਪੁਰ ਨੇ ਕੀਤੀ ਸੁਖਬੀਰ ਬਾਦਲ ਨਾਲ ਮੁਲਾਕਾਤ
Publish Date: Sun, 11 Jan 2026 04:54 PM (IST)
Updated Date: Sun, 11 Jan 2026 04:57 PM (IST)
ਹਰਜੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਬਹਾਦਰਗੜ੍ਹ : ਐਗਰੋਫੂਡਗ੍ਰੇਨ ਪੰਜਾਬ ਦੇ ਸਾਬਕਾ ਡਾਇਰੈਕਟਰ ਅਤੇ ਮਾਰਕੀਟ ਕਮੇਟੀ ਪਟਿਆਲਾ ਦੇ ਸਾਬਕਾ ਵਾਈਸ ਚੇਅਰਮੈਨ ਨੰਬਰਦਾਰ ਭੂਪਿੰਦਰ ਸਿੰਘ ਸੈਫਦੀਪੁਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਪਾਰਟੀ ਨੂੰ ਮਜਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਹੈ। ਨੰਬਰਦਾਰ ਭੂਪਿੰਦਰ ਸਿੰਘ ਸੈਫਦੀਪੁਰ ਨੇ ਦੱਸਿਆ ਕਿ ਉਨਾਂ ਦੇ ਦਾਦਾ ਜੀ ਜਥੇਦਾਰ ਵੀਰ ਸਿੰਘ ਅਤੇ ਪਿਤਾ ਸੁਦਾਗਰ ਸਿੰਘ ਵਿਰਕ ਦੇ ਸਮੇਂ ਤੋਂ ਹੀ ਉਨਾਂ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ। ਉਹ ਹਮੇਸ਼ਾ ਹੀ ਪਾਰਟੀ ਨੂੰ ਸਮਰਪਿਤ ਰਹੇ ਹਨ ਅਤੇ ਹੁਣ ਜਦੋਂ ਕਿ ਪਾਰਟੀ ਨੂੰ ਮਜਬੂਤ ਕਰਨ ਦੀ ਬਹੁਤ ਜਿਆਦਾ ਲੋੜ ਹੈ ਤਾਂ ਉਨਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਮਜਬੂਤੀ ਲਈ ਵਿਚਾਰ ਚਰਚਾ ਕੀਤੀ ਹੈ। ਬਾਦਲ ਸਾਬ ਨੇ ਉਨਾਂ ਨੂੰ ਪਟਿਆਲਾ ਜ਼ਿਲ੍ਹੇ ’ਚ ਡੱਟ ਕੇ ਕੰਮ ਕਰਨ ਲਈ ਥਾਪੜਾ ਦਿੱਤਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਆਉਣ ਵਾਲੇ ਸਮੇਂ ’ਚ ਉਨਾਂ ਨੂੰ ਵੱਡੀ ਜ਼ਿੰਮੇਵਾਰੀ ਵੀ ਦੇਣਗੇ। ਜ਼ਿਕਰਯੋਗ ਹੈ ਕਿ ਨੰਬਰਦਾਰ ਭੂਪਿੰਦਰ ਸਿੰਘ ਸੈਫਦੀਪੁਰ ਪਟਿਆਲਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਵੀ ਪਾਰਟੀ ਲਈ ਕੰਮ ਕਰ ਚੁੱਕੇ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਸੈਫਦੀਪੁਰ ਅਤੇ ਦਵਿੰਦਰ ਸਿੰਘ ਸੈਫਦੀਪੁਰ ਵੀ ਹਾਜ਼ਰ ਸਨ।