- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 15 ਤੋਂ ਬੀਬੀ ਬਲਦੇਸ਼ ਕੌਰ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਪਟਿਆਲਾ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਅੱਜ ਹਲਕਾ ਸਨੌਰ ਦੇ ਵਾਰਡ ਨੰਬਰ 15 ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਬਲਦੇਸ਼ ਕੌਰ, ਜੋ ਕਿ ਸਾਬਕਾ ਐਮਸੀ ਜਰਨੈਲ ਸਿੰਘ ਦੀ ਨੂੰਹ ਹਨ, ਨੇ ਪੀਆਰਟੀਸੀ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਖੁਦ ਉਨ੍ਹਾਂ ਦੇ ਨਾਲ ਮੌਜੂਦ ਰਹੇ ਤੇ ਨਾਮਜ਼ਦਗੀ ਸਬੰਧੀ ਸਮੁੱਚੀ ਪ੍ਰਕਿਰਿਆ ਆਪਣੀ ਦੇਖ-ਰੇਖ ਹੇਠ ਪੂਰੀ ਕਰਵਾਈ। ਇਸ ਮੌਕੇ ਪਟਿਆਲਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਮਿਤ ਰਾਠੀ ਸਮੇਤ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰ ਵੀ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਹਲਕਾ ਸਨੌਰ ਅਧੀਨ ਆਉਂਦੀ ਵਾਰਡ ਨੰਬਰ 15 ਦੀ ਇਹ ਇੱਕੋ-ਇੱਕ ਸੀਟ ਹੈ, ਜਿਸ ਨੂੰ ਜਿੱਤਣ ਲਈ ਰਜਿੰਦਰ ਸਿੰਘ ਵਿਰਕ ਵੱਲੋਂ ਵਿਸ਼ੇਸ਼ ਤੌਰ