ਪਿੰਡਾਂ ’ਚ ਜ਼ਬਰਦਸਤ ਸਨਮਾਨ ਨਾਲ ਗੂੰਜੀ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਦੀ ਐਂਟਰੀ
ਪਿੰਡਾਂ ਵਿੱਚ ਜ਼ਬਰਦਸਤ ਸਨਮਾਨ ਨਾਲ ਗੂੰਜੀ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਦੀ ਐਂਟਰੀ
Publish Date: Sun, 12 Apr 2026 05:15 PM (IST)
Updated Date: Mon, 13 Apr 2026 04:05 AM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵਨਿਯੁਕਤ ਸੀਨੀਅਰ ਮੀਤ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਦੀ ਹਲਕਾ ਘਨੌਰ ਦੇ ਪਿੰਡਾਂ ਵਿੱਚ ਸਰਗਰਮੀ ਲਗਾਤਾਰ ਵੱਧ ਰਹੀ ਹੈ। ਪਿੰਡ ਖੈਰਪੁਰ ਜੱਟਾਂ ਅਤੇ ਸਰਾਲਾ ਕਲਾਂ ਵਿੱਚ ਉਨ੍ਹਾਂ ਦੇ ਸਨਮਾਨ ਸਮਾਗਮ ਵੱਡੇ ਪੱਧਰ ‘ਤੇ ਕਰਵਾਏ ਗਏ, ਜਿੱਥੇ ਸਥਾਨਕ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਪਰਨੀਤ ਕੌਰ, ਬਹਾਦਰ ਸਿੰਘ ਖੈਰਪੁਰ ਜੱਟਾਂ, ਉਜਾਗਰ ਸਿੰਘ ਖੈਰਪੁਰ ਜੱਟਾਂ, ਸਰਬਜੀਤ ਸਿੰਘ ਭੋਗਲਾ, ਹਰਜੀਤ ਸਿੰਘ ਸੇਹਰਾ, ਅਵਤਾਰ ਸਿੰਘ ਕਪੂਰੀ, ਗੁਰਦੀਪ ਸਿੰਘ ਸਰਾਲਾ ਕਲਾਂ, ਧੰਨਾ ਸਿੰਘ ਹਰਪਾਲਾਂ, ਓਮਕਾਰ ਸਿੰਘ ਰਾਮਪੁਰ, ਅਜੈਬ ਸਿੰਘ ਮੰਜੋਲੀ ਤੇ ਅਸ਼ੋਕ ਕੁਮਾਰ ਸਰਾਲਾ ਕਲਾਂ,ਸਰਦੂਲ ਸਿੰਘ ਚਮਾਰੂ, ਮਹਿੰਦਰ ਸਿੰਘ ਚਮਾਰੂ ਸਮੇਤ ਕਈ ਪ੍ਰਮੁੱਖ ਹਸਤੀਆਂ ਹਾਜ਼ਰ ਸਨ। ਸਾਰੇ ਆਗੂਆਂ ਨੇ ਸਿਰੋਪੋ ਪਾ ਕੇ ਬੀਬੀ ਹਰਪ੍ਰੀਤ ਕੌਰ ਦਾ ਸਨਮਾਨ ਕੀਤਾ।ਆਪਣੇ ਸੰਬੋਧਨ ਦੌਰਾਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਕਿਹਾ ਕਿ ਉਹ ਹਮੇਸ਼ਾ ਅਕਾਲੀ ਦਲ ਨਾਲ ਜੁੜੀ ਰਹੀ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਮੇਸ਼ਾ ਵਚਨਬੱਧ ਰਹੇਗੀ। ਉਨ੍ਹਾਂ ਕਿਹਾ ਕਿ ਹਲਕਾ ਘਨੌਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਲੋਕ ਕਈ ਮੁੱਦਿਆਂ ਨਾਲ ਜੂਝ ਰਹੇ ਹਨ ਅਤੇ ਅਜਿਹੇ ਸਮੇਂ ਵਿੱਚ ਸਿਰਫ਼ ਅਕਾਲੀ ਦਲ ਹੀ ਉਹ ਪਾਰਟੀ ਹੈ ਜੋ ਲੋਕਾਂ ਦੀ ਆਵਾਜ਼ ਬਣ ਸਕਦੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰਨ।ਸਮਾਗਮ ਦੌਰਾਨ ਵਰਕਰਾਂ ’ਚ ਕਾਫੀ ਜੋਸ਼ ਦੇਖਣ ਨੂੰ ਮਿਲਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਬੀਬੀ ਹਰਪ੍ਰੀਤ ਕੌਰ ਦੇ ਨਾਲ ਕਦਮ ਨਾਲ ਕਦਮ ਮਿਲਾ ਕੇ ਚੱਲਣਗੇ ਅਤੇ ਪਾਰਟੀ ਨੂੰ ਜਿੱਤ ਵੱਲ ਲੈ ਜਾਣ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਬੀਬੀ ਹਰਪ੍ਰੀਤ ਕੌਰ ਨੇ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਗੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣਗੀਆਂ, ਤਾਂ ਜੋ ਹਲਕੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।