- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਈ ਪਰਿਵਾਰਾਂ ਆਪ ’ਚ ਆਉਣ 'ਤੇ ਬੀਬੀ ਲੂੰਬਾ ਨੇ ਕੀਤਾ ਸਵਾਗਤ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾ : ਵਿਧਾਨ ਸਭਾ ਹਲਕਾ ਸ਼ੁਤਰਾਣਾ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਕਲਵਾਣੂ ਤੋਂ ਕਈ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਹਲਕਾ ਇੰਚਾਰਜ ਬੀਬੀ ਵਨਿੰਦਰ ਕੌਰ ਲੂੰਬਾ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਇਨ੍ਹਾਂ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ। ਕਾਂਗਰਸ ਛੱਡ ਕੇ ਆਪ ’ਚ ਸ਼ਾਮਲ ਹੋਏ ਜਸਵਿੰਦਰ ਸਿੰਘ, ਪ੍ਰਿਥੀ ਸਿੰਘ, ਸਵਰਨ ਸਿੰਘ, ਪਾਲ ਸਿੰਘ, ਭੋਲਾ ਸਿੰਘ, ਲੀਲਾ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਲਾਡੀ ਸਿੰਘ, ਮਲਕਪ੍ਰੀਤ ਸਿੰਘ, ਗੁਰਮੇਲ ਸਿੰਘ, ਅਮਰੀਕ ਸਿੰਘ, ਵੀਰਮਤੀ, ਪਾਲ ਕੌਰ, ਰਾਣੀ ਕੌਰ, ਹਰਬੰਸ ਕੌਰ ਅਤੇ ਜ਼ਿਲ੍ਹਾ ਰਾਮ ਆਦਿ ਦਾ ਸਵਾਗਤ ਕਰਦਿਆਂ ਬੀਬੀ ਵਨਿੰਦਰ ਕੌਰ ਲੂੰਬਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਇਤਿਹਾਸਕ ਕੰਮ ਕੀਤੇ ਗਏ ਹਨ। ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਤੇ 600 ਯੂਨਿਟ ਘਰੇਲੂ ਬਿਜਲੀ ਮੁਫ਼ਤ ਉਪਲੱਬਧ ਕਰਵਾਉਣ ਨਾਲ ਹਰ ਘਰ ਦਾ ਜੀਵਨ ਪੱਧਰ ’ਚ ਸੁਧਾਰ ਆਇਆ ਹੈ। ਇਸ ਮੌਕੇ ਕੰਬੋਜ ਵੈਲਫੇਅਰ ਬੋਰਡ ਦੇ ਡਾਈਰੈਕਟਰ ਕੁਲਦੀਪ ਸਿੰਘ ਥਿੰਦ, ਤੀਰਥ ਯਾਤਰਾ ਸਕੀਮ ਦੇ ਹਲਕਾ ਕੋਆਰਡੀਨੇਟਰ ਬਲਜੀਤ ਸਿੰਘ ਸਹੋਤਾ ਅਤੇ ਫਕੀਰ ਚੰਦ ਗੋਇਲ ਆਦਿ ਹਾਜ਼ਰ ਸਨ।