ਬੀਬੀ ਮੁਮਤਾਜ ਕਾਮਨ ਹਾਲ ਦਾ ਕੀਤਾ ਉਦਘਾਟਨ
ਬੀਬੀ ਮੁਮਤਾਜ ਕਾਮਨ ਹਾਲ ਦਾ ਕੀਤਾ ਉਦਘਾਟਨ
Publish Date: Thu, 22 Jan 2026 06:26 PM (IST)
Updated Date: Thu, 22 Jan 2026 06:27 PM (IST)

ਫੋਟੋ 22ਪੀਟੀਐਲ: 34 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼ਹਿਰ ਦੇ ਨਾਮਵਰ ਵਿੱਦਿਅਕ ਅਦਾਰੇ ਪੀਐਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਟਿਆਲਾ ਨੇ ਸਕੂਲ ਵਿੱਚ ਕਾਮਨ ਰੂਮ ਬਣਾ ਕੇ ਇੱਕ ਨਿਵੇਕਲੀ ਪਹਿਲ ਕੀਤੀ ਹੈ। ਇਸ ਕਾਮਨ ਰੂਮ ਦਾ ਉਦਘਾਟਨ ਅਲੂਮਨੀ ਐਸੋਸੀਏਸ਼ਨ ਅਤੇ ਇਸ ਦੇ ਸਰਗਰਮ ਮੈਂਬਰ ਇੰਜੀਨੀਅਰ ਹਰਗੁਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ। ਉਕਤ ਬੀਬੀ ਮੁਮਤਾਜ ਕਾਮਨ ਰੂਮ ਅਸੋਸੀਏਸ਼ਨ ਦੇ ਸਰਗਰਮ ਮੈਂਬਰ ਹਰਗੁਰਪ੍ਰੀਤ ਸਿੰਘ ਵੱਲੋਂ ਆਪਣੀ ਮਾਤਾ ਪ੍ਰੀਤਮ ਕੌਰ ਦੀ ਨਿੱਘੀ ਯਾਦ ਵਿਚ ਕਰਵਾਇਆ ਗਿਆ ਹੈ ਜੋ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਇਆ ਹੈ। ਇਸ ਕਾਮਨ ਰੂਮ ਦੇ ਉਦਘਾਟਨ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ, ਸਰਪ੍ਰਸਤ ਕੁਲਵੀਰ ਸਿੰਘ ਗਿੱਲ, ਮੀਤ ਪ੍ਰਧਾਨ ਪ੍ਰਿੰਸੀਪਲ ਤੋਤਾ ਸਿੰਘ ਚਹਿਲ (ਨੈਸ਼ਨਲ ਅਵਾਰਡੀ) ਅਤੇ ਅਜੀਤ ਸਿੰਘ ਸੈਣੀ ਵੱਲੋਂ ਕੀਤਾ ਗਿਆ। ਸਮਾਗਮ ਮੌਕੇ ਸੰਬੋਧਨ ਕਰਦਿਆਂ ਮਲਟੀਪਰਪਜ਼ ਸਕੂਲ ਦੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਕੂਲ ਵਿਚ ਪਹੁੰਚਣ ਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਬੀਬੀ ਮੁਮਤਾਜ ਹਾਲ ਬਣਾ ਕੇ ਬਹੁਤ ਹੀ ਨੇਕ ਉਪਰਾਲਾ ਹਰਗੁਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਉਹ ਵਿਦਿਆਰਥੀਆਂ ਦੀ ਹਰ ਲੋੜ ਪੂਰੀ ਕਰਨ ਲਈ ਤਤਪਰ ਰਹਿਣਗੇ। ਇਸ ਮੌਕੇ ਬਲਵਿੰਦਰ ਸਿੰਘ ਢੀਂਡਸਾ, ਗੁਰਸ਼ਰਨਜੀਤ ਸਿੰਘ, ਅਵਤਾਰ ਸਿੰਘ ਬੈਂਸ, ਦਰਸ਼ਨ ਲਾਲ, ਜਸਵਿੰਦਰ ਸਿੰਘ ਅਤੇ ਜਰਨੈਲ ਸਿੰਘ ਸਮੇਤ ਹੋਰ ਹਾਜ਼ਰ ਸਨ।