ਪਟਿਆਲਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ : ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਮੁਅੱਤਲ; DC ਪ੍ਰੀਤੀ ਯਾਦਵ ਨੇ ਜਾਰੀ ਕੀਤੇ ਸਖ਼ਤ ਹੁਕਮ
ਪਟਿਆਲਾ ਦੇ ਤਹਿਸੀਲਦਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ 9 ਜਨਵਰੀ ਨੂੰ ਜਾਰੀ ਹੁਕਮ ਅਨੁਸਾਰ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਭੁੱਲਰ ਦੀ ਜਗ੍ਹਾ 'ਤੇ ਨਾਭਾ ਤਹਿਸੀਲਦਾਰ ਨੂੰ ਪਟਿਆਲਾ ਤਹਿਸੀਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
Publish Date: Sat, 10 Jan 2026 01:33 PM (IST)
Updated Date: Sat, 10 Jan 2026 02:01 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ: ਪਟਿਆਲਾ ਦੇ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਮਗਰੋਂ ਫਾਇਨਾਂਸ਼ੀਅਲ ਕੰਟਰੋਲਰ ਰੈਵੇਨਿਊ (ਐੱਫਸੀਆਰ) ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਐੱਫਸੀਆਰ ਦੇ ਨਿਰਦੇਸ਼ਾਂ ’ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਗਏ ਹਨ। ਭੁੱਲਰ ਦੀ ਥਾਂ ’ਤੇ ਨਾਭਾ ਦੇ ਤਹਿਸੀਲਦਾਰ ਨੂੰ ਪਟਿਆਲਾ ਦੇ ਤਹਿਸੀਲਦਾਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਦੂਜੇ ਪਾਸੇ, ਕਰਨਦੀਪ ਸਿੰਘ ਭੁੱਲਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕੀਤਾ ਹੈ। ਭੁੱਲਰ ਦਾ ਕਹਿਣਾ ਹੈ ਕਿ ਉਨ੍ਹਾਂ ’ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ। ਜ਼ਿਕਰਯੋਗ ਹੈ ਕਿ ਐੱਫਸੀਆਰ ਵੱਲੋਂ ਇਹ ਕਾਰਵਾਈ ਇਕ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਕਾਰਵਾਈ ਤੋਂ ਪਹਿਲਾਂ ਸਬ-ਰਜਿਸਟਰਾਰ-2 ਦੇ ਕਲਰਕ ਸਣੇ ਪੂਰੇ ਸਟਾਫ ਦੇ ਬਿਆਨ ਦਰਜ ਕਰਨ ਤੋਂ ਬਾਅਦ ਇਹ ਕਾਰਵਾਈ ਅਮਲ ’ਚ ਲਿਆਂਦੀ ਗਈ।