- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਟਿਆਲਾ ਦੀ ਮੁੱਖ ਨਿਆਂਇਕ ਮੈਜਿਸਟ੍ਰੇਟ ਏਕਤਾ ਸਹੋਤਾ ਦੀ ਅਦਾਲਤ ਵੱਲੋਂ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਅਹਿਮ ਫ਼ੈਸਲਾ ਸੁਣਾਉਂਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੰਦਿਆਂ ਇੱਕ ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਦੀ ਮੁੱਖ ਨਿਆਂਇਕ ਮੈਜਿਸਟ੍ਰੇਟ ਏਕਤਾ ਸਹੋਤਾ ਦੀ ਅਦਾਲਤ ਵੱਲੋਂ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਅਹਿਮ ਫ਼ੈਸਲਾ ਸੁਣਾਉਂਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੰਦਿਆਂ ਇੱਕ ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਸਾਲ 2018 ਵਿੱਚ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਦਾਇਰ ਕੀਤੀ ਗਈ ਸ਼ਿਕਾਇਤ ਨਾਲ ਸਬੰਧਤ ਹੈ। ਬ੍ਰਹਮ ਮਹਿੰਦਰਾ ਨੇ ਦੋਸ਼ ਲਾਇਆ ਸੀ ਕਿ ਬੈਂਸ ਵੱਲੋਂ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੇ ਮਕਸਦ ਨਾਲ ਬੇਬੁਨਿਆਦ ਅਤੇ ਝੂਠੇ ਦੋਸ਼ ਲਗਾਏ ਗਏ ਸਨ।
ਦੋਵਾਂ ਧਿਰਾਂ ਦੀਆਂ ਦਲੀਲਾਂ ਅਤੇ ਪੇਸ਼ ਕੀਤੇ ਗਏ ਸਬੂਤਾਂ ਨੂੰ ਵਿਚਾਰਨ ਤੋਂ ਬਾਅਦ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਭਾਰਤੀ ਦੰਡਾਵਲੀ (IPC) ਦੀ ਧਾਰਾ 500 ਤਹਿਤ ਦੋਸ਼ੀ ਠਹਿਰਾਇਆ। ਅਦਾਲਤ ਨੇ ਸਾਰੇ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।