- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ 2600 ਲਾਈਨਮੈਨ ਅਪ੍ਰੈਂਟਿਸ ਯੂਨੀਅਨ ਨੇ ਵੀਰਵਾਰ ਨੂੰ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਦੋਵੇਂ ਗੇਟ ਮੁੜ ਬੰਦ ਕਰ ਦਿੱਤੇ। ਯੂਨੀਅਨ ਆਗੂਆਂ ਅਤੇ ਮੈਂਬਰਾਂ ਨੇ ਪਾਵਰਕਾਮ ਪ੍ਰਬੰਧਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ।

ਪਰਗਟ ਸਿੰਘ, ਪੰਜਾਬੀ ਜਾਗਰਣ, ਪਟਿਆਲਾ। ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ 2600 ਲਾਈਨਮੈਨ ਅਪ੍ਰੈਂਟਿਸ ਯੂਨੀਅਨ ਨੇ ਵੀਰਵਾਰ ਨੂੰ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਦੋਵੇਂ ਗੇਟ ਮੁੜ ਬੰਦ ਕਰ ਦਿੱਤੇ। ਯੂਨੀਅਨ ਆਗੂਆਂ ਅਤੇ ਮੈਂਬਰਾਂ ਨੇ ਪਾਵਰਕਾਮ ਪ੍ਰਬੰਧਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਆਪਣੀਆਂ ਮੰਗਾਂ ਦੀ ਪੂਰਤੀ ਲਈ ਮਰਨ ਵਰਤ 'ਤੇ ਬੈਠ ਗਏ। ਉਨ੍ਹਾਂ ਕਿਹਾ ਕਿ ਅਪ੍ਰੈਂਟਿਸ ਕੀਤੇ ਨੌਜਵਾਨ ਲੰਬੇ ਸਮੇਂ ਤੋਂ ਨੌਕਰੀਆਂ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਵੱਲੋਂ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਬੇਰੁਜ਼ਗਾਰ ਨੌਜਵਾਨਾਂ ਨਾਲ ਵਾਰ-ਵਾਰ ਮੀਟਿੰਗਾਂ ਕਰਕੇ ਸਿਰਫ਼ ਭਰੋਸੇ ਦਿੱਤੇ ਜਾ ਰਹੇ ਹਨ, ਜਦਕਿ ਰੁਜ਼ਗਾਰ ਦੇ ਮੌਕੇ ਨਹੀਂ ਦਿੱਤੇ ਜਾ ਰਹੇ।