ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੀ ਪਹਿਲ: ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਦੀ ਮਾਨਤਾ ਲਈ ਅਰਜ਼ੀਆਂ ਦੀ ਮੰਗ
ਪੰਜਾਬ ਸਾਈਕਲਿੰਗ ਲਈ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਬਣਾਈ ਐਡ-ਹੌਕ ਕਮੇਟੀ ਨੇ ਪੰਜਾਬ ਭਰ ਦੀਆਂ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਤੋਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਨਾਲ ਮਾਨਤਾ (ਐਫ਼ਿਲੀਏਸ਼ਨ) ਲਈ ਅਰਜ਼ੀਆਂ ਮੰਗੀਆਂ ਹਨ। ਇਹ ਪ੍ਰਕਿਰਿਆ ਦਿੱਲੀ ਹਾਈ ਕੋਰਟ ਵੱਲੋਂ 21 ਜਨਵਰੀ 2026 ਨੂੰ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਵਿੱਚ ਕੀਤੀ ਜਾ ਰਹੀ ਹੈ।
Publish Date: Wed, 25 Feb 2026 12:55 PM (IST)
Updated Date: Wed, 25 Feb 2026 12:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਾਈਕਲਿੰਗ ਲਈ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਬਣਾਈ ਐਡ-ਹੌਕ ਕਮੇਟੀ ਨੇ ਪੰਜਾਬ ਭਰ ਦੀਆਂ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਤੋਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਨਾਲ ਮਾਨਤਾ (ਐਫ਼ਿਲੀਏਸ਼ਨ) ਲਈ ਅਰਜ਼ੀਆਂ ਮੰਗੀਆਂ ਹਨ। ਇਹ ਪ੍ਰਕਿਰਿਆ ਦਿੱਲੀ ਹਾਈ ਕੋਰਟ ਵੱਲੋਂ 21 ਜਨਵਰੀ 2026 ਨੂੰ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਵਿੱਚ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਸ਼ੈਲੇਂਦਰ ਪਾਠਕ ਜੋ ਕਿ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸੰਯੁਕਤ ਸਕੱਤਰ ਵਜੋਂ ਵੀ ਸੇਵਾ ਨਿਭਾ ਰਹੇ ਹਨ, ਨੇ ਦੱਸਿਆ ਕਿ ਰੁਚੀ ਰੱਖਣ ਵਾਲੀਆਂ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਆਪਣੀ ਅਰਜ਼ੀ ਨਾਲ ਆਪਣਾ ਰਜਿਸਟ੍ਰੇਸ਼ਨ ਸਰਟੀਫਿਕੇਟ, ਸੰਵਿਧਾਨ/ਮੈਮੋਰੈਂਡਮ ਆਫ ਐਸੋਸੀਏਸ਼ਨ ਅਤੇ ਹੋਰ ਸਬੰਧਤ ਸਹਾਇਕ ਦਸਤਾਵੇਜ਼ ਜ਼ਰੂਰ ਲਗਾਉਣ। ਉਨ੍ਹਾਂ ਦੱਸਿਆ ਕਿ ਸਾਰੀਆਂ ਅਰਜ਼ੀਆਂ ਈਮੇਲ ਰਾਹੀਂ
secretarygeneral@cfiindia.in 'ਤੇ ਭੇਜੀਆਂ ਜਾਣ।
ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 26 ਫਰਵਰੀ 2026 ਨਿਰਧਾਰਤ ਕੀਤੀ ਗਈ ਹੈ। ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਨਿਰਧਾਰਤ ਸਮੇਂ ਅੰਦਰ ਪੂਰੇ ਦਸਤਾਵੇਜ਼ਾਂ ਸਮੇਤ ਅਰਜ਼ੀਆਂ ਜਮ੍ਹਾਂ ਕਰਵਾਈਆਂ ਜਾਣ।