- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਇੰਜੀਨੀਅਰਾਂ ਨੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਜਸਵੀਰ ਸਿੰਘ ਧੀਮਾਨ ਅਤੇ ਜਨਰਲ ਸਕੱਤਰ ਇੰਜ. ਅਜੈ ਪਾਲ ਸਿੰਘ ਅਟਵਾਲ ਨੇ ਦੱਸਿਆ ਕਿ ਇੰਜੀਨੀਅਰ 8 ਸਤੰਬਰ, 21 ਅਤੇ 22 ਅਕਤੂਬਰ ਨੂੰ ਵਿਰੋਧ ਪ੍ਰਦਰਸ਼ਨ ਕਰਨਗੇ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਇੰਜੀਨੀਅਰਾਂ ਨੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਜਸਵੀਰ ਸਿੰਘ ਧੀਮਾਨ ਅਤੇ ਜਨਰਲ ਸਕੱਤਰ ਇੰਜ. ਅਜੈ ਪਾਲ ਸਿੰਘ ਅਟਵਾਲ ਨੇ ਦੱਸਿਆ ਕਿ ਇੰਜੀਨੀਅਰ 8 ਸਤੰਬਰ, 21 ਅਤੇ 22 ਅਕਤੂਬਰ ਨੂੰ ਵਿਰੋਧ ਪ੍ਰਦਰਸ਼ਨ ਕਰਨਗੇ।
ਆਗੂਆਂ ਮੁਤਾਬਕ ਇਨ੍ਹਾਂ ਦਿਨਾਂ ਦੌਰਾਨ ਸ਼ਾਮ ਪੰਜ ਵਜੇ ਤੋਂ ਅਗਲੀ ਸਵੇਰ ਨੌਂ ਵਜੇ ਤੱਕ ਸਰਕਾਰੀ ਫ਼ੋਨ ਬੰਦ ਰੱਖੇ ਜਾਣਗੇ ਅਤੇ ‘ਵਰਕ-ਟੂ-ਰੂਲ’ ਤਹਿਤ ਸਿਰਫ਼ ਨਿਰਧਾਰਤ ਡਿਊਟੀ ਕੀਤੀ ਜਾਵੇਗੀ। ਸ਼ਿਫ਼ਟ ਮੁਲਾਜ਼ਮ ਵੀ ਆਪਣੀ ਸ਼ਿਫ਼ਟ ਤੋਂ ਬਾਹਰ ਸੇਵਾਵਾਂ ਨਹੀਂ ਦੇਣਗੇ।
ਤਨਖਾਹ ਤੇ ਪੈਨਸ਼ਨ ਦੀਆਂ ਮੰਗਾਂ
ਐਸੋਸੀਏਸ਼ਨ ਨੇ ਸਹਾਇਕ ਇੰਜੀਨੀਅਰਾਂ ਦੇ ਸ਼ੁਰੂਆਤੀ ਤਨਖਾਹ ਸਕੇਲ ਵਿੱਚ ਦਰੁਸਤੀ, ਰੋਕੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੇ ਤਨਖਾਹ ਕਮਿਸ਼ਨ ਦੇ ਬਕਾਏ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ 17 ਜੁਲਾਈ 2020 ਦਾ ਪੱਤਰ ਰੱਦ ਕਰਕੇ ਤਨਖਾਹ ਦਾ ਫ਼ਰਕ ਬਹਾਲ ਰੱਖਣ ਦੀ ਮੰਗ ਵੀ ਕੀਤੀ ਗਈ।
ਇੰਜੀਨੀਅਰਾਂ ਨੇ ਤਿਕੋਣੇ ਸਮਝੌਤੇ ਦੀ ਪਾਲਣਾ, ਸਟਾਫ਼ ਦੀ ਘਾਟ ਪੂਰੀ ਕਰਨ ਅਤੇ ਬਿਜਲੀ ਖੇਤਰ ਦੀਆਂ ਜਾਇਦਾਦਾਂ ਦੀ ਵਿਕਰੀ ’ਤੇ ਰੋਕ ਲਾਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਉਹ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਤੇ ਸੁਰੱਖਿਆ ਲਈ ਵਚਨਬੱਧ ਹਨ, ਪਰ ਮੰਗਾਂ ਪ੍ਰਤੀ ਅਣਦੇਖੀ ਨਾਲ ਮੁਲਾਜ਼ਮਾਂ ਦਾ ਮਨੋਬਲ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਸਰਕਾਰ ਤੇ ਮੈਨੇਜਮੈਂਟ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ।