ਪਟਿਆਲਾ ਦੀ ਕੇਂਦਰੀ ਜੇਲ੍ਹ 'ਚੋਂ ਵੱਡੀ ਖ਼ਬਰ: ਜੇਲ੍ਹ ਅੰਦਰ ਬੰਦ ਹਵਾਲਾਤੀ ਦੀ ਹੋਈ ਮੌਤ, ਪ੍ਰਸ਼ਾਸਨ 'ਚ ਮਚਿਆ ਹੜਕੰਪ!
ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹਵਾਲਾਤੀ ਦੀ ਅਚਾਨਕ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਵਿਕਾਸ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਸਮਾਣਾ ਵਜੋਂ ਹੋਈ ਹੈ। ਵਿਕਾਸ ਕੁਮਾਰ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਮਾਮਲੇ ਵਿੱਚ ਨਿਆਂਇਕ ਹਿਰਾਸਤ ਦੌਰਾਨ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਰੱਖਿਆ ਗਿਆ ਸੀ।
Publish Date: Fri, 10 Jul 2026 11:19 AM (IST)
Updated Date: Fri, 10 Jul 2026 11:21 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹਵਾਲਾਤੀ ਦੀ ਅਚਾਨਕ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਵਿਕਾਸ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਸਮਾਣਾ ਵਜੋਂ ਹੋਈ ਹੈ। ਵਿਕਾਸ ਕੁਮਾਰ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਮਾਮਲੇ ਵਿੱਚ ਨਿਆਂਇਕ ਹਿਰਾਸਤ ਦੌਰਾਨ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਰੱਖਿਆ ਗਿਆ ਸੀ।
ਜੇਲ੍ਹ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਵਿਕਾਸ ਕੁਮਾਰ ਦੀ ਅਚਾਨਕ ਸਿਹਤ ਖਰਾਬ ਹੋਣ ਸਬੰਧੀ ਪਤਾ ਲੱਗਣ ’ਤੇ ਤੁਰੰਤ ਉ ਸਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦੇ ਕਾਰਨਾਂ ਦੀ ਪੁਸ਼ਟੀ ਲਈ ਪੁਲਿਸ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤੇ ਦੇਰ ਸ਼ਾਮ ਤੱਕ ਲਾਸ਼ ਦਾ ਪੋਸਟ ਮਾਰਟਮ ਕਰ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਮੌਤ ਦੇ ਅਸਲ ਕਾਰਨ ਬਾਰੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ।