ਸਨੌਰ ਕਤਲ ਕਾਂਡ 'ਚ ਵੱਡਾ ਖੁਲਾਸਾ : ਮੁਲਜ਼ਮਾਂ ਨੂੰ ਪਨਾਹ ਤੇ ਮਾਲੀ ਮਦਦ ਦੇਣ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ
ਥਾਣਾ ਸਨੌਰ ਦੀ ਪੁਲਿਸ ਨੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਨੌਜਵਾਨ ਜਸ਼ਨਪ੍ਰੀਤ ਸਿੰਘ ਦੇ ਹੋਏ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮਾਂ ਦੀ ਮਦਦ ਕਰਨ ਅਤੇ ਉਹਨਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਗੱਗੀ (ਵਾਸੀ ਪਿੰਡ ਭੁਨਰਹੇੜੀ, ਪਟਿਆਲਾ) ਅਤੇ ਪਵਨ ਕੁਮਾਰ (ਵਾਸੀ ਢਾਣੀ ਬਸਤੀ, ਉਕਲਾਨਾ ਮੰਡੀ, ਜ਼ਿਲ੍ਹਾ ਹਿਸਾਰ, ਹਰਿਆਣਾ) ਵਜੋਂ ਹੋਈ ਹੈ।
Publish Date: Fri, 21 Aug 2026 01:33 PM (IST)
Updated Date: Fri, 21 Aug 2026 01:42 PM (IST)
ਰਵਿੰਦਰ ਸਿੰਘ ਪੰਜੇਟਾ, ਪੰਜਾਬੀ ਜਾਗਰਣ, ਪਟਿਆਲਾ - ਥਾਣਾ ਸਨੌਰ ਦੀ ਪੁਲਿਸ ਨੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਨੌਜਵਾਨ ਜਸ਼ਨਪ੍ਰੀਤ ਸਿੰਘ ਦੇ ਹੋਏ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮਾਂ ਦੀ ਮਦਦ ਕਰਨ ਅਤੇ ਉਹਨਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਗੱਗੀ (ਵਾਸੀ ਪਿੰਡ ਭੁਨਰਹੇੜੀ, ਪਟਿਆਲਾ) ਅਤੇ ਪਵਨ ਕੁਮਾਰ (ਵਾਸੀ ਢਾਣੀ ਬਸਤੀ, ਉਕਲਾਨਾ ਮੰਡੀ, ਜ਼ਿਲ੍ਹਾ ਹਿਸਾਰ, ਹਰਿਆਣਾ) ਵਜੋਂ ਹੋਈ ਹੈ।
ਪੁਲਿਸ ਰਿਕਾਰਡ ਮੁਤਾਬਕ, ਮਿਤੀ 11 ਅਗਸਤ ਨੂੰ ਦਰਜ ਮੁਕੱਦਮਾ ਨੰਬਰ 88 ਅਧੀਨ ਬੀ.ਐਨ.ਐਸ. (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਪੜਤਾਲ ਦੌਰਾਨ ਪਾਇਆ ਕਿ ਉਕਤ ਦੋਵਾਂ ਵਿਅਕਤੀਆਂ ਨੇ ਵਾਰਦਾਤ ਤੋਂ ਬਾਅਦ ਮੁੱਖ ਦੋਸ਼ੀਆਂ ਨੂੰ ਸ਼ਰਨ ਦਿੱਤੀ ਅਤੇ ਉਹਨਾਂ ਦੀ ਵਿੱਤੀ ਸਹਾਇਤਾ ਕੀਤੀ। ਇਸ ਉਪਰੰਤ ਪੁਲਿਸ ਨੇ ਦੋਵਾਂ ਨੂੰ ਕੇਸ ਵਿੱਚ ਨਾਮਜ਼ਦ ਕਰਕੇ 20 ਅਗਸਤ ਨੂੰ ਜੋੜੀਆਂ ਸੜਕਾਂ ਸਨੌਰ ਨੇੜਿਓਂ ਹਿਰਾਸਤ ਵਿੱਚ ਲਿਆ।