ਪਟਿਆਲਾ ਪੁਲਿਸ ਦੀ ਵੱਡੀ ਸਫਲਤਾ, ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠਾ 9 ਮੈਂਬਰੀ ਗੈਂਗ ਕਾਬੂ
ਪੁਲਿਸ ਅਨੁਸਾਰ ਇਹ ਗੈਂਗ ਬੌਬੀ ਮਾਲੀ ਵਾਸੀ ਤਰਨਤਾਰਨ) ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ। ਬੌਬੀ ਮਾਲੀ ਇੱਕ ਖ਼ਤਰਨਾਕ ਅਪਰਾਧੀ ਹੈ ਜੋ ਇਸ ਵੇਲੇ ਵਿਦੇਸ਼ ਵਿੱਚ ਬੈਠ ਕੇ ਆਪਣੀਆਂ ਗਤੀਵਿਧੀਆਂ ਚਲਾ ਰਿਹਾ ਹੈ।
Publish Date: Thu, 01 Jan 2026 02:59 PM (IST)
Updated Date: Thu, 01 Jan 2026 03:01 PM (IST)
ਨਵਦੀਪ ਢੀਂਗਰਾ, ਪਟਿਆਲਾ : ਪਟਿਆਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਪੱਧਰ 'ਤੇ ਜੁੜੇ ਇੱਕ ਖ਼ਤਰਨਾਕ ਗੈਂਗ ਦੇ 09 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗੈਂਗ ਇਲਾਕੇ ਵਿੱਚ ਟਾਰਗੇਟ ਕਿਲਿੰਗ ਅਤੇ ਗੈਂਗਵਾਰ ਵਰਗੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।
ਪੁਲਿਸ ਅਨੁਸਾਰ ਇਹ ਗੈਂਗ ਬੌਬੀ ਮਾਲੀ ਵਾਸੀ ਤਰਨਤਾਰਨ) ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ। ਬੌਬੀ ਮਾਲੀ ਇੱਕ ਖ਼ਤਰਨਾਕ ਅਪਰਾਧੀ ਹੈ ਜੋ ਇਸ ਵੇਲੇ ਵਿਦੇਸ਼ ਵਿੱਚ ਬੈਠ ਕੇ ਆਪਣੀਆਂ ਗਤੀਵਿਧੀਆਂ ਚਲਾ ਰਿਹਾ ਹੈ।
ਫੜੇ ਗਏ ਵਿਅਕਤੀਆਂ ਵਿੱਚ ਗੁਰਪ੍ਰੀਤ ਗੁੰਗਲ, ਡਿੰਪਲ ਕੋਸਲ, ਪਾਰਵ ਗੁਪਤਾ, ਨਰੇਸ਼ ਕੁਮਾਰ, ਦੀਪਾਂਸ਼ੂ ਉਰਫ਼ ਦੀਪੂ, ਹੁਸਨਪ੍ਰੀਤ ਸਿੰਘ ਅਤੇ ਲੌਕਤ ਅਲੀ ਸ਼ਾਮਲ ਹਨ। ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਸੰਗੀਨ ਮਾਮਲੇ ਦਰਜ ਹਨ।
ਐਸਐਸਪੀ ਪਟਿਆਲਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਹ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਕੱਠੇ ਹੋਏ ਹਨ। ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਸ਼ਹਿਰ ਵਿੱਚ ਹੋਣ ਵਾਲੀ ਕਿਸੇ ਵੱਡੀ ਅਣਹੋਣੀ ਨੂੰ ਟਾਲ ਦਿੱਤਾ ਗਿਆ ਹੈ। ਹੁਣ ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਖੁਲਾਸੇ ਕੀਤੇ ਜਾ ਸਕਣ।