ਬਿਕਰਮ ਮਜੀਠੀਆ ਨੂੰ ਮਿਲੇ ਗੋਲਡੀ ਖਡਿਆਲ
ਬਿਕਰਮ ਮਜੀਠੀਆ ਨੂੰ ਮਿਲੇ ਗੋਲਡੀ ਖਡਿਆਲ
Publish Date: Thu, 05 Feb 2026 05:29 PM (IST)
Updated Date: Fri, 06 Feb 2026 04:05 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਮੁਬਾਰਕਬਾਦ ਦਿੱਤੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਲਕ ਦੀ ਸਿਖਰਲੀ ਅਦਾਲਤ ਵੱਲੋਂ ਜ਼ਮਾਨਤ ਦੇਣ ਉਪਰੰਤ ਨਾਭਾ ਦੀ ਜੇਲ੍ਹ ਵਿੱਚੋਂ ਰਿਹਾਅ ਹੋਏ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਕਿਹਾ ਕਿ ਮਜੀਠੀਆ ਦੀ ਸਰਕਾਰ ਖ਼ਿਲਾਫ਼ ਅਵਾਜ਼ ਬੰਦ ਕਰਨ ਲਈ ਸੂਬੇ ਦੀ ਸਰਕਾਰ ਨੇ ਕਥਿਤ ਤੌਰ ਤੇ ਝੂਠੇ ਮੁੱਕਦਮੇ ਦਰਜ਼ ਕੀਤੇ ਹਨ। ਉਨ੍ਹਾਂ ਆਖਿਆ ਕਿ ਨਿਧੜਕ ਆਗੂ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਫਿਰ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਵਧੀਕੀਆਂ ਅਤੇ ਨਾਕਾਮੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰ ਰਹੀ ਹੈ ਅਜਿਹੇ ਵਰਤਾਰੇ ਨੂੰ ਪੰਜਾਬੀ ਕਦਾਚਿੱਤ ਬਰਦਾਸ਼ਤ ਨਹੀਂ ਕਰਨਗੇ। ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸੂਬੇ ਦੇ ਵੋਟਰ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਆਖਿਆ ਕਿ ਕੁਰੱਪਸ਼ਨ ਰਹਿਤ ਰਾਜ ਪ੍ਰਬੰਧ ਦੇਣ ਦੇ ਦਾਅਵੇ ਕਰਨ ਵਾਲਿਆਂ ਦੀ ਪੋਲ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਖੋਲੀ ਜਾ ਰਹੀ ਹੈ।