
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਿਕਰਮ ਸਿੰਘ ਨੇ ਜਿੱਤਿਆ ਸੋਨ ਤਗ਼ਮਾ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ‘ਜ਼ਿਲ੍ਹਾ ਪੱਧਰੀ ਯੁਵਾ ਸ਼ਮੂਲੀਅਤ ਪ੍ਰੋਗਰਾਮ’ ਅਧੀਨ ਪੋਲੋ ਗਰਾਊਂਡ, ਪਟਿਆਲਾ ਵਿਖੇ ਕਰਵਾਈ ਗਈ ‘ਰੈੱਡ ਰਿਬਨ ਕਲੱਬ’ ਦੀ ਜ਼ਿਲ੍ਹਾ ਪੱਧਰੀ’ ‘ਰੈੱਡ ਰਨ ਮੈਰਾਥਨ’ ਵਿਚ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀ ਬਿਕਰਮ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਤੇ ਅਸਿਸਟੈਂਟ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਮੈਰਾਥਨ ਯੁਵਕ ਸੇਵਾਵਾਂ ਵਿਭਾਗ ਪਟਿਆਲਾ ਦੇ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਦੀ ਸਰਪ੍ਰਸਤੀ ਹੇਠ ਕਰਵਾਈ ਗਈ, ਜਿਸ ’ਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਤੋਂ ਲਗਭਗ 60 ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੇ ਨਿਰਦੇਸ਼ਾਂ ਤੇ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਮੀਰਾਂਪੁਰ ਕਾਲਜ ਦੇ 4 ਵਿਦਿਆਰਥੀਆਂ ਨੇ ਇਸ ਦੌਡ਼ ’ਚ ਹਿੱਸਾ ਲਿਆ ਸੀ। ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੈਰਾਥਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਭੈਡ਼ੀਆਂ ਬੁਰਾਈਆਂ ਤੋਂ ਦੂਰ ਰੱਖ ਕੇ ਉਨ੍ਹਾਂ ’ਚ ਲੀਡਰਸ਼ਿਪ, ਆਤਮ-ਵਿਸ਼ਵਾਸ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਦੌਡ਼ ਵਿੱਚ ਬਿਕਰਮ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗ਼ਮਾ ਆਪਣੇ ਨਾਮ ਕੀਤਾ। ਵਿਭਾਗ ਵੱਲੋਂ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਜੇਤੂਆਂ ਨੂੰ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਜੇਤੂ ਖਿਡਾਰੀ ਨੂੰ ਵਧਾਈ ਦਿੰਦਿਆਂ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਖੇਡਾਂ ਨਾਲ ਵਿਦਿਆਰਥੀਆਂ ਵਿੱਚਟੀਮ ਵਰਕ, ਅਨੁਸ਼ਾਸਨ ਤੇ ਸਹਿਨਸ਼ੀਲਤਾ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ।