
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਿਕਰਮਜੀਤ ਸਿੰਘ ਬਰਾੜ ਦਾ ਕੀਤਾ ਸਨਮਾਨ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਦੇ ਨਵੇਂ ਐੱਸਪੀ ਬਿਕਰਮਜੀਤ ਸਿੰਘ ਬਰਾੜ ਨੇ ਆਪਣਾ ਚਾਰਜ ਸੰਭਾਲਣ ਤੋਂ ਪਹਿਲਾਂ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਪੁਰਾ ਟਾਊਨ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਦਰ ਰਾਜਪੁਰਾ ਦੇ ਐੱਸਐੱਚਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਤੇ ਕਸਤੂਰਬਾ ਚੌਂਕੀ ਇੰਚਾਰਜ ਏਐੱਸਆਈ ਅਜੇ ਕੁਮਾਰ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਵੱਲੋਂ ਐੱਸਪੀ ਬਿਕਰਮਜੀਤ ਸਿੰਘ ਬਰਾੜ ਨੂੰ ਸਿਰੋਪਾਓ ਭੇਂਟ ਕਰਕੇ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸਪੀ ਬਿਕਰਮਜੀਤ ਸਿੰਘ ਬਰਾੜ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਵੱਲੋਂ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ, ਸਾਬਕਾ ਕੌਂਸਲਰ ਕਰਨ ਕੰਗ, ਕਿਰਪਾਲ ਸਿੰਘ ਭੰਗੂ, ਰਣਜੀਤ ਸਿੰਘ ਜੋਨੀ ਸਾਹਨੀ, ਮੈਨੇਜਰ ਰਮਿੰਦਰ ਸਿੰਘ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।