ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਉਤਸ਼ਵ ਸ਼ਰਧਾ ਨਾਲ ਮਨਾਇਆ
ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਉਤਸ਼ਵ ਸ਼ਰਧਾ ਨਾਲ ਮਨਾਇਆ
Publish Date: Thu, 09 Apr 2026 04:05 PM (IST)
Updated Date: Fri, 10 Apr 2026 04:03 AM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਸਥਾਨਕ ਗੁਰਦੁਆਰਾ ਸਾਹਿਬ ਸ਼੍ਰੀ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਉਤਸ਼ਵ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਕਾਸ਼ ਕਰਵਾਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ। ਪਹਿਲੇ ਦਿਨ ਸ਼੍ਰੀ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਨਗਰ ਕੀਰਤਨ ਵੀ ਕੱਢਿਆ ਗਿਆ। ਵਿਚਕਾਰਲੇ ਦਿਨ ਭਾਈ ਜਸਵਿੰਦਰ ਸਿੰਘ ਹੈੱਡ ਰਾਗੀ ਦੁਖਨਿਵਾਰਨ ਸਾਹਿਬ ਪਟਿਆਲਾ ਅਤੇ ਭਾਈ ਜਗਤਾਰ ਸਿੰਘ ਤਲਵੰਡੀ ਸਾਬੋ ਨੇ ਸੰਗਤ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਜਗਜੀਤ ਸਿੰਘ ਸੰਗਤਪੁਰਾ ਨੇ ਸੰਗਤ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਅੱਜ ਭੋਗ ਉਪਰੰਤ ਭਾਈ ਚਮਕੌਰ ਸਿੰਘ ਕਕਰਾਲਾ ਢਾਡੀ ਜਥਾ, ਭਾਈ ਗੁਰਸੇਵਕ ਸਿੰਘ ਤੇ ਭਾਈ ਮੰਗਾ ਸਿੰਘ ਪ੍ਰਚਾਰਕ ਅਤੇ ਭਾਈ ਜੀਵਨ ਸਿੰਘ ਘਰਾਚੋਂ ਦੇ ਕਵੀਸ਼ਰੀ ਜਥੇ ਨੇ ਗੁਰਬਾਣੀ ਦੀ ਸਾਂਝ ਪਾਈ। ਇਸ ਮੌਕੇ ਲਗਾਏ ਗਏ ਵਿਸ਼ੇਸ਼ ਖੂਨਦਾਨ ਕੈਂਪ ਦੌਰਾਨ 61 ਵਿਅਕਤੀਆਂ ਨੇ ਖੂ਼ਨਦਾਨ ਦੀ ਸੇਵਾ ਨਿਭਾਈ। ਇਸ ਮੌਕੇ ਹਲਕਾ ਸੰਗਰੂਰ ਦੇ ਇੰਚਾਰਜ ਅਰਵਿੰਦ ਖੰਨਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਪੰਚਾਇਤ ਸੰਮਤੀ ਦੇ ਚੇਅਰਮੈਨ ਬਲਜਿੰਦਰ ਸਿੰਘ ਬਾਲਦ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਕਾਕੜਾ, ਪਰਮਜੀਤ ਸਿੰਘ, ਤੇਜਿੰਦਰ ਸਿੰਘ ਸੰਘਰੇੜੀ, ਇਕਬਾਲਜੀਤ ਸਿੰਘ ਪੂਨੀਆ, ਜਥੇਦਾਰ ਇੰਦਰਜੀਤ ਸਿੰਘ ਤੂਰ, ਹਰਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਅਮਨਿੰਦਰ ਸਿੰਘ ਸਟੋਰ ਕੀਪਰ, ਗੁਰਵਿੰਦਰ ਸਿੰਘ ਗਰੰਥੀ, ਹਰਪ੍ਰੀਤ ਸਿੰਘ ਗਰੰਥੀ, ਮਨਜੀਤ ਸਿੰਘ ਹਾਜ਼ਰ ਸਨ।