ਭਾਰਤ ਭੂਸ਼ਣ ਗੋਇਲ, ਸਮਾਣਾ : ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਫਤਿਹਪੁਰ ਦੀ ਮੈਨੇਜ਼ਮੈਂਟ ਕਮੇਟੀ ਅਤੇ ਸਮੂਹ ਸਟਾਫ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੇ ਮਿਲ ਕੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਅਤੇ ਪਾਠ ਦੀ ਸਮਾਪਤੀ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ। ਪੋ੍. ਭਰਤਇੰਦਰ ਸਿੰਘ ਸਿੱਧੂ, ਸਕੂਲ ਕਮੇਟੀ ਦੇ ਪ੍ਰਧਾਨ ਪ੍ਰਦਮਨ ਸਿੰਘ ਵਿਰਕ ਤੇ ਜਨਰਲ ਸਕੱਤਰ ਡਾ. ਹਰਭਜਨ ਸਿੰਘ ਨੇ ਸੰਬੋਧਨ ਕੀਤਾ। ਪਿੰ੍ਸੀਪਲ ਸ਼੍ਰੀਮਤੀ ਸੁਨੀਤਾ ਰਾਣੀ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਲਜਾਰ ਸਿੰਘ ਦਾਨੀਪੁਰ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਅਕਾਊਂਟੈਂਟ ਬਲਬੀਰ ਸਿੰਘ ਧਾਰੀਵਾਲ, ਬਾਬਾ ਸਾਹਿਬ ਸਿੰਘ ਹਾਜ਼ਰ ਸਨ।