ਹਰਮੇਸ਼ ਸਿੰਘ ਮੇਸ਼ੀ, ਦਿੜ੍ਹਬਾ : ਸਫ਼ਾਈ ਸੇਵਕ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਕੇਂਦਰ ਸਰਕਾਰ ਮਿਹਨਤਕਸ਼ ਲੋਕਾਂ ਦੇ ਖ਼ਿਲਾਫ਼ ਉਨ੍ਹਾਂ ਦਾ ਖ਼ੂਨ ਨਿਚੋੜਣ ਲਈ ਘਟੀਆ ਨੀਤੀਆਂ ਬਣਾ ਰਹੀ ਹੈ। ਉਹ ਦਿੜ੍ਹਬਾ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਗਟ ਦਿਵਸ 'ਤੇ ਸੰਗਤ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ।

ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਉਸ ਸਮੇਂ ਦੀ ਹਕੂਮਤ ਨਾਲ ਟੱਕਰ ਲੈ ਕੇ ਮਜ਼ਦੂਰਾਂ ਅਤੇ ਕਿਰਤੀ ਲੋਕਾਂ ਨੂੰ ਸਮਾਜ ਵਿੱਚ ਸਮਨਾਮਯੋਗ ਸਥਾਨ ਦਿਵਾਇਆ ਸੀ। ਉਸ ਤੋਂ ਬਾਅਦ ਸ਼ਿਕਾਗੋ ਵਿਖੇ ਸ਼ਹੀਦ ਹੋ ਕੇ ਮਜ਼ਦੂਰਾਂ ਨੇ ਦਿਹਾੜੀ 8 ਘੰਟੇ ਕੀਤੀ ਸੀ ਪਰ ਹੁਣ ਕੇਂਦਰ ਸਰਕਾਰ ਨੇ ਪਹਿਲਾਂ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਦੇ ਨਾਲ ਮਜ਼ਦੂਰਾਂ ਨੂੰ ਵੀ ਸੜਕਾਂ ਉੱਤੇ ਲਿਆ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਮਜ਼ਦੂਰਾਂ ਦੀ 8 ਘੰਟੇ ਦੀ ਬਜਾਏ 12 ਘੰਟੇ ਕੰਮ ਕਰਨ ਲਈ ਬਿੱਲ ਪਾਸ ਕੀਤੇ ਜਾ ਰਹੇ ਹਨ। ਉਸ ਦੇ ਕਿਸਾਨ ਸੰਘਰਸ਼ ਦੀ ਹਮਾਇਤ ਕਰਦੇ ਹੋਏ ਕੇਂਦਰ ਸਰਕਾਰ ਦੇ ਖ਼ਿਲਾਫ਼ ਸਾਰੇ ਮਜ਼ਦੂਰ ਵਰਗ ਨੂੰ ਪਾਸ ਕੀਤੇ ਕਾਲੇ ਲੇਬਰ ਕਾਨੂੰਨ ਦਾ ਵਿਰੋਧ ਕਰਨ ਲਈ ਕਿਹਾ ਹੈ। ਜਿਸ ਤਰ੍ਹਾਂ ਗੁਰੂ ਰਵਿਦਾਸ ਦੇ ਸਾਨੂੰ ਆਪਣੇ ਹੱਕਾਂ ਲਈ ਲੜਾਈ ਲੜਨ ਲਈ ਰਾਹ ਦੱਸਿਆ ਹੈ। ਉਨ੍ਹਾਂ ਦੇ ਮਾਰਗ ਉੱਤੇ ਚਲਦੇ ਹੋਏ ਕੇਂਦਰ ਸਰਕਾਰ ਦੇ ਖ਼ਿਲਾਫ਼ ਵੀ ਮਜ਼ਦੂਰ ਆਵਾਜ਼ ਉਠਾਉਣ ਲਈ ਮਜ਼ਬੂਰ ਹਨ। ਇਸ ਮੌਕੇ ਕਾਰਜ ਸਾਧਕ ਅਫ਼ਸਰ ਦਿੜ੍ਹਬਾ ਪ੍ਰਕਾਸ਼ ਚੰਦਰ ਵਧਵਾ, ਬਿੰਦਰ ਸਿੰਘ ਸਿੰਧੜਾਂ, ਹਰਚਰਨ ਸਿੰਘ ਅਤੇ ਹੋਰ ਹਾਜ਼ਰ ਸਨ।