ਮਨਜੀਤ ਸਿੰਘ ਅਰਨੋ ਨੇ ਫੜਿਆ ਭਾਜਪਾ ਦਾ ਪੱਲਾ ਮਨਜੀਤ ਸਿੰਘ ਅਰਨੋ ਨੇ ਫੜਿਆ ਭਾਜਪਾ ਦਾ ਪੱਲਾ
Publish Date: Sun, 12 Jul 2026 05:03 PM (IST)
Updated Date: Sun, 12 Jul 2026 05:06 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਪਟਿਆਲਾ ’ਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਟਿਆਲਾ ਸ਼ਹਿਰੀ ਤੋਂ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਅਰਨੋ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ। ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਤੇ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ’ਚ ਨਿੱਘਾ ਸਵਾਗਤ ਕੀਤਾ ਅਤੇ ਜੀ-ਆਇਆਂ ਨੂੰ ਆਖਿਆ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਦਾਅਵਾ ਕੀਤਾ ਕਿ ਭਾਜਪਾ ਅਗਾਮੀ ਵਿਧਾਨ ਸਭਾ ਚੋਣਾਂ ’ਚ ਪੰਜਾਬ ਅੰਦਰ ਆਪਣੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਪੰਜਾਬ ਦੇ ਵਾਸੀ ਹੁਣ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਭਾਜਪਾ ਤੇ ਪੂਰਾ ਭਰੋਸਾ ਜਤਾ ਰਹੇ ਹਨ। ਅੱਜ ਪਟਿਆਲਾ ਵਿਖੇ ਇਲਾਕਾ ਨਿਵਾਸੀਆਂ ਤੇ ਸਿਆਸੀ ਆਗੂਆਂ ਦਾ ਵੱਡੀ ਗਿਣਤੀ ’ਚ ਭਾਜਪਾ ਚ ਸ਼ਾਮਿਲ ਹੋਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਪੰਜਾਬ ਦੇ ਲੋਕ ਹੁਣ ਸੂਬੇ ’ਚ ਸਕਾਰਾਤਮਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੀ ਦੂਜੀਆਂ ਪਾਰਟੀਆਂ ਦੇ ਆਗੂ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ ਅਤੇ ਭਾਜਪਾ ਹੀ ਸੂਬੇ ਨੂੰ ਮੁੜ ਤਰੱਕੀ ਦੇ ਰਾਹ ਤੇ ਲੈ ਕੇ ਜਾ ਸਕਦੀ ਹੈ। ਇਸ ਦੌਰਾਨ ਸੂਬਾ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਅਮਨ-ਕਾਨੂੰਨ ਅਤੇ ਖੁਸ਼ਹਾਲੀ ਸਿਰਫ਼ ਭਾਜਪਾ ਦੇ ਹੱਥਾਂ ’ਚ ਹੀ ਸੁਰੱਖਿਅਤ ਹੈ। ਜੈ ਇੰਦਰ ਕੌਰ ਨੇ ਭਰੋਸਾ ਜਤਾਇਆ ਕਿ ਅੱਜ ਮਨਜੀਤ ਸਿੰਘ ਅਰਨੋ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਾਰਟੀ ਵਿੱਚ ਆਉਣ ਨਾਲ ਪਟਿਆਲਾ ਵਿੱਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਦੌਰਾਨ ਭਾਜਪਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਵਿਜੇ ਕੁਮਾਰ ਕੂਕਾ, ਜਨਰਲ ਸਕੱਤਰ ਹੈਪੀ ਸ਼ਰਮਾ, ਮੰਡਲ ਪ੍ਰਧਾਨ ਸੰਦੀਪ ਯਾਦਵ,ਹਰਦੇਵ ਬੱਲੀ, ਤਰਲੋਚਨ ਸਿੰਘ ਸ਼ੇਰਗੜ੍ਹ, ਸੂਬਾ ਸਿੰਘ ਵੜੈਚ, ਨਿਰੰਕਾਰ ਸੰਧੂ,ਮੁਖਤਾਰ ਸਿੰਘ ਅਤੇ ਭਾਜਪਾ ’ਚ ਸ਼ਾਮਿਲ ਹੋਣ ਵਾਲੇ ਸਾਥੀ ਸੰਜੀਵ ਕੁਮਾਰ ਗਰਗ,ਕੁਸ਼ਲ ਗਰੇਵਾਲ, ਹਰਤੇਜ ਸਿੰਘ, ਲਾਲ ਸਿੰਘ ਸੋਹੀ, ਰਮੇਸ਼ ਕੁਮਾਰ ਬੰਧੂ, ਸਨੀ, ਪਵਨ ਕੁਮਾਰ, ਰਵਿੰਦਰ ਸਿੰਘ,ਜੋਹਨੀ ਵਰਮਾ, ਡਾਕਟਰ ਸਚਿਨ ਚਾਵਲਾ ਆਦਿ ਹਜ਼ਾਰ ਸਨ।