- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਆਗੂ ਅਮਰਜੀਤ ਸਿੰਘ ਉਕਸੀ ’ਤੇ ਕੀਤਾ ਹਮਲਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਜਨਤਾ ਪਾਰਟੀ ਐਸੀ ਮੋਰਚਾ ਪੰਜਾਬ ਦੇ ਸਕੱਤਰ ਅਮਰਜੀਤ ਸਿੰਘ ਉਕਸੀ ਤੇ ਉਸਦੇ ਸਾਥੀਆਂ ਉੱਤੇ ਦੇਰ ਰਾਤ ਘਰ ਨੂੰ ਜਾਣ ਸਮੇਂ ਰਸਤੇ ’ਚ ਦੋ ਪਈਆ ਵਾਹਨ ਤੇ ਗੱਡੀਆਂ ਤੇ ਸਵਾਰ 1 ਦਰਜਨ ਦੇ ਕਰੀਬ ਵਿਅਕਤੀਆਂ ਨੇ ਹਮਲਾ ਕਰਕੇ ਰਿਵਾਲਵਰ ਦਿਖਾ ਕੇ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਸਿਵਲ ਹਸਪਤਾਲ ਰਾਜਪੁਰਾ ਵਿਖੇ ਜ਼ੇਰੇ ਇਲਾਜ ਅਮਰਜੀਤ ਸਿੰਘ ਉਕਸੀ ਜੋ ਕਿ ਭਾਜਪਾ ਐੱਸਸੀ ਮੋਰਚਾ ਪੰਜਾਬ ਦੇ ਸਕੱਤਰ ਹਨ, ਉਹ ਆਪਣੇ ਸਾਥੀ ਸੰਦੀਪ ਸਿੰਘ ਵਾਸੀ ਪਿੰਡ ਮਦਨਪੁਰ ਦੇ ਨਾਲ ਆਪਣੀ ਗੱਡੀ ’ਚ ਸਵਾਰ ਹੋ ਕੇ ਪਿੰਡ ਉਕਸੀ ਨੂੰ ਰਾਤ ਕਰੀਬ 9:30 ਵਜੇ ਜਾ ਰਹੇ ਸਨ ਤਾਂ ਰਸਤੇ ’ਚ ਦੋ ਪਈਆਂ ਵਾਹਨਾਂ ਅਤੇ ਗੱਡੀ ’ਚ ਸਵਾਲ ਇਕ ਦਰਜਨ ਦੇ ਕਰੀਬ ਵਿਅਕਤੀਆਂ ਨੇ ਘੇਰ ਕੇ ਉਨਾਂ ਦੇ ਉੱਤੇ ਹਮਲਾ ਕਰ ਦਿੱਤਾ। ਇਸ ਦੌਰਾਨ ਇਕ ਵਿਅਕਤੀ ਵੱਲੋਂ ਰਿਵਾਲਵਰ ਦਿਖਾ ਕੇ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਅਮਰਜੀਤ ਸਿੰਘ ਉਕਸੀ ਨੇ ਦੱਸਿਆ ਸਿਵਲ ਹਸਪਤਾਲ ਰਾਜਪੁਰਾ ਵਿਖੇ ਐਮਐਲਆਰ ਕੱਟ ਕੇ ਸਬੰਧਤ ਥਾਣਾ ਸਦਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।