- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਆਗੂ ਸਤਪਾਲ ਪੂਨੀਆ ਵੱਲੋਂ ਰੈਲੀ ਨੂੰ ਸਫਲ ਬਣਾਉਣ ਲਈ ਅੱਜ ਦੇਵੀਗੜ੍ਹ, ਦੁਧਨਸਾਧਾਂ, ਤਾਜਲਪੁਰ, ਬਿੰਜਲ, ਖਾਲਸਪੁਰ, ਸੰਪੂਰਨਗੜ੍ਹ, ਮਲਕਪੁਰ ਜੱਟਾਂ ਸਮੇਤ ਦਰਜਨਾਂ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਰੈਲੀ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ। ਵਿਧਾਨ ਸਭਾ ਹਲਕਾ ਸਨੌਰ ’ਚ ਭਾਜਪਾ ਦਾ ਆਧਾਰ ਮਜਬੂਤ ਕਰਨ ਲਈ ਭਾਜਪਾ ਆਗੂ ਸਤਪਾਲ ਸਿੰਘ ਪੂਨੀਆਂ ਦੀ ਅਗਵਾਈ ਹੇਠ ਆਉਂਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਅਨਾਜ ਮੰਡੀ ਦੁਧਨਸਾਧਾਂ ਵਿਖੇ 27 ਸਤੰਬਰ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ, ਕੇਵਲ ਸਿੰਘ ਢਿੱਲੋਂ ਪੰਜਾਬ ਪ੍ਰਧਾਨ, ਭਾਜਪਾ, ਮੰਥਰੀ ਸ਼੍ਰੀਨਿਵਾਸਲੂ ਸੰਗਠਨ ਮੰਤਰੀ ਪੰਜਾਬ, ਮਨਪ੍ਰੀਤ ਸਿੰਘ ਬਾਦਲ ਕੌਮੀ ਮੀਤ ਪ੍ਰਧਾਨ, ਤਰੁਣ ਚੁੱਘ ਮੈਂਬਰ ਰਾਜ ਸਭਾ, ਸਤੀਸ਼ ਪੂਨੀਆਂ ਇੰਚਾਰਜ ਪੰਜਾਬ ਭਾਜਪਾ, ਮਹਾਰਾਣੀ ਪ੍ਰਨੀਤ ਕੌਰ, ਹਰਜੀਤ ਸਿੰਘ ਗਰੇਵਾਲ ਆਦਿ ਸਮੇਤ ਕਈ ਸੀਨੀਅਰ ਆਗੂ ਸ਼ਮੂਲੀਅਤ ਕਰਨਗੇ।
ਭਾਜਪਾ ਆਗੂ ਸਤਪਾਲ ਪੂਨੀਆ ਵੱਲੋਂ ਰੈਲੀ ਨੂੰ ਸਫਲ ਬਣਾਉਣ ਲਈ ਅੱਜ ਦੇਵੀਗੜ੍ਹ, ਦੁਧਨਸਾਧਾਂ, ਤਾਜਲਪੁਰ, ਬਿੰਜਲ, ਖਾਲਸਪੁਰ, ਸੰਪੂਰਨਗੜ੍ਹ, ਮਲਕਪੁਰ ਜੱਟਾਂ ਸਮੇਤ ਦਰਜਨਾਂ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਰੈਲੀ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਪੂਨੀਆ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰੈਲੀ ਇਤਿਹਾਸਕ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਹਰ ਵਰਗ ਲਈ ਕੰਮ ਕੀਤਾ ਹੈ ਅਤੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਇਸ ਰੈਲੀ ਰਾਹੀਂ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾ ਕਿਹਾ ਕਿ ‘ਆਪ’ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕ ਅੱਕੇ ਪਏ ਹਨ।
ਲੋਕ ਆਪਣੇ ਆਪ ਰੈਲੀ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਹਨ। ਇਸ ਮੌਕੇ ਜਸਵਿੰਦਰ ਸਿੰਘ, ਹਰਜੋਤ ਸਿੰਘ, ਗੁਰਪ੍ਰੀਤ ਸਿੰਘ ਮਰਦਾਂਹੇਡ਼ੀ, ਸੁਖਵਿੰਦਰ ਸਿੰਘ, ਗੁਰਤੇਜ ਸਿੰਘ, ਪੂਨੀਆਂ, ਰਾਜਵੰਤ ਸਿੰਘ, ਭੀਮ ਸਿੰਘ ਕੋਟਲੀ, ਅੰਗਰੇਜ਼ ਸਿੰਘ, ਭੁਪਿੰਦਰ ਸਿੰਘ, ਗੁਰਿੰਦਰਜੀਤ ਸਿੰਘ ਸਾਬਕਾ ਸਰਪੰਚ ਮਲਕਪੁਰ ਜੱਟਾਂ ਤੋਂ ਇਲਾਵਾ ਮੰਡਲ ਪ੍ਰਧਾਨ, ਸਰਪੰਚ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।