ਪੱਤਰ ਪੇ੍ਰਰਕ, ਪਟਿਆਲਾ : ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਭਾਜਪਾ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਦੀ ਅਗਵਾਈ 'ਚ ਸਕਾਨਕ ਬੁੰਦੇਲਾ ਮੰਦਰ ਵਿਚ ਭਾਜਪਾ ਕਾਰਜਕਾਰਨੀ ਦੀ ਮੀਟਿੰਗ ਹੋਈ। ਇਸ ਦੌਰਾਨ ਉਚੇਚੇ ਤੌਰ 'ਤੇ ਨਗਰ ਨਿਗਮ ਚੋਣ ਦੇ ਸਹਿ ਇੰਚਾਰਜ ਪਰਮਿੰਦਰ ਸਿੰਘ ਬਰਾੜ ਉਚੇਚੇ ਤੌਰ 'ਤੇ ਪੁੱਜੇ ਹੋਏ ਸਨ। ਇਸ ਮੌਕੇ ਇੰਚਾਰਜ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਅਤੇ ਭਵਿੱਖੀ ਚੋਣਾਂ ਨੂੰ ਲੈ ਕੇ ਅੱਜ ਦੀ ਕਾਰਜਕਾਰਨੀ ਦੀ ਬੈਠਕ ਵਿਚ ਵਿਚਾਰ ਵਟਾਂਦਰਾ ਹੋਇਆ ਅਤੇ ਚੋਣਾਂ ਨੂੰ ਲੈ ਕੇ ਭਾਜਪਾ ਪੂਰੀ ਤਰ੍ਹਾਂ ਤੇ ਇਕਜੱਟ ਹੈ। ਉਨਾਂ੍ਹ ਭਾਜਪਾ ਵਰਕਰਾਂ ਨੂੰ ਵੀ ਚੋਣਾਂ ਦੇ ਮੱਦੇਨਜ਼ਰ ਤਿਆਰ ਬਰ ਤਿਆਰ ਰਹਿਣ ਲਈ ਆਖਿਆ। ਇਸ ਮੌਕੇ ਪਰਮਿੰਦਰ ਬਰਾੜ ਨੇ ਜ਼ਿਲ੍ਹਾ ਭਾਜਪਾ ਇਕਾਈ ਨੂੰ ਮਜ਼ਬੂਤ ਰਹਿਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਹਰ ਸੰਭਵ ਯਤਨ ਕਰਨਗੇ।

ਇਸ ਮੌਕੇ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਨੇ ਕਿਹਾ ਕਿ 8 ਜੁਲਾਈ ਤਕ ਸਾਰੇ ਸਰਕਲਾਂ ਦੀ ਕਾਰਜਕਾਰਨੀ ਕਮੇਟੀ ਦਾ ਗਠਨ ਕਰਕੇ ਭਵਿੱਖ ਦੀ ਰਣਨੀਤੀ 'ਤੇ ਵਿਚਾਰ ਕੀਤਾ ਜਾਵੇਗਾ ਤੇ ਭਾਰਤ ਦੀ ਮੋਦੀ ਸਰਕਾਰ ਵੱਲੋਂ ਸੁਰੂ ਕੀਤੀਆਂ ਪ੍ਰਚਾਰ ਸਕੀਮਾਂ ਨੂੰ ਸਹਿਰ ਦੇ ਹਰ ਘਰ ਤਕ ਪਹੁੰਚਾਇਆ ਜਾਵੇਗਾ। ਹਰਿੰਦਰ ਕੋਹਲੀ ਨੇ ਕਿਹਾ ਕਿ ਉਹ ਅਤੇ ਉਨਾਂ੍ਹ ਦੀ ਟੀਮ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਪਟਿਆਲਾ ਸੀਟ ਨੂੰ ਭਾਜਪਾ ਦੇ ਝੋਲੇ ਵਿੱਚ ਪਾਉਣ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਸੂਬਾ ਕਾਰਜਕਾਰਨੀ ਮੈਂਬਰ ਬਲਵੰਤ ਰਾਏ, ਜਗਮੋਹਨ ਸਿੰਘ ਸੈਣੀ, ਅਮਰਚੰਦ ਡਾਬੀ, ਅਜੇ ਥਾਪਰ, ਜ਼ਿਲ੍ਹਾ ਕਾਰਜਕਾਰਨੀ ਦੇ ਸਮੂਹ ਅਧਿਕਾਰੀ ਅਤੇ ਕਾਰਜਕਾਰਨੀ ਮੈਂਬਰ, ਸਮੂਹ ਮੰਡਲ ਪ੍ਰਧਾਨ, ਸਾਰੇ ਮੋਰਚਿਆਂ ਅਤੇ ਸੈੱਲਾਂ ਦੇ ਅਧਿਕਾਰੀ ਹਾਜਰ ਸਨ।