ਪੱਤਰ ਪੇ੍ਰਰਕ, ਪਟਿਆਲਾ : ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਅਤੇ ਸਤਿੰਦਰ ਸਿੰਘ ਮੱਕੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਜਪਾ ਕਿਸਾਨ ਮੋਰਚਾ ਦੀ ਉੱਚ ਪੱਧਰੀ ਟੀਮ ਵੱਲੋਂ ਜ਼ਿਲ੍ਹਾ ਪਟਿਆਲਾ 'ਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ ਗਿਆ। ਭਾਜਪਾ ਕਿਸਾਨ ਮੋਰਚਾ ਪਟਿਆਲਾ ਜ਼ਿਲੇ ਦੇ ਪ੍ਰਧਾਨ ਲਾਭ ਸਿੰਘ ਭਟੇੜੀ ਅਤੇ ਸਾਬਕਾ ਚੇਅਰਮੈਨ ਮਦਨਜੀਤ ਡਕਾਲਾ ਦੀ ਅਗਵਾਈ ਵਾਲੀ ਟੀਮ ਨੇ ਕਿਹਾ ਕਿ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਲਿਹਾਜਾ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਪਲਵਿੰਦਰ ਸਿੰਘ ਛੀਂਟਾਵਾਲਾ ਅਤੇ ਸੂਬਾ ਉਪ ਪ੍ਰਧਾਨ ਕਿਸਾਨ ਮੋਰਚਾ ਜਸਪਾਲ ਸਿੰਘ ਗੰਗਰੋਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਫਸਲੀ ਬੀਮਾ ਯੋਜਨਾ ਤੁਰੰਤ ਲਾਗੂ ਕਰੇ ਤਾਂ ਜੋ ਕਿਸਾਨਾਂ ਨੂੰ ਮੁਆਵਜ਼ੇ ਲਈ ਲੇਲੜੀਆਂ ਨਾ ਕੱਢਣੀਆਂ ਪੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ, ਉਹ ਬਹੁਤ ਹੀ ਘੱਟ ਹੈ। ਇਸ ਮੌਕੇ ਜਨਰਲ ਸਕੱਤਰ ਪਿ੍ਰਤਪਾਲ ਸਿੰਘ ਵਿਰਕ, ਹਰਭਜਨ ਸਿੰਘ ਮਾਜਰੀ ਮੰਡਲ ਪ੍ਰਧਾਨ, ਗੁਰਧਿਆਨ ਸਿੰਘ ਮੰਡਲ ਪ੍ਰਧਾਨ ਬਾਰਨ, ਅਮਰਨਾਥ ਪੋਨੀ ਿਝੱਲ, ਹਨੀ ਫੱਗਣਮਾਜਰਾ, ਡਾ. ਕੁਲਦੀਪ ਸਿੰਘ, ਬੂਟਾ ਸਿੰਘ, ਹਰਿੰਦਰ ਸਿੰਘ, ਹਰਚਰਨ ਸਿੰਘ ਅਗੇਤੀ ਜ਼ਿਲ੍ਹਾ ਇੰਚਾਰਜ ਭਾਜਪਾ ਕਿਸਾਨ ਮੋਰਚਾ, ਗੁਰਜੰਟ ਸਿੰਘ ਥੂਹੀ, ਅਵਤਾਰ ਸਿੰਘ, ਮੇਵਾ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।