ਅਮਿਤ ਸ਼ਾਹ ਦੀ ਰੈਲੀ ਨੂੰ ਲੈਕੇ ਭਾਜਪਾ ਆਗੂਆਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ
ਅਮਿਤ ਸ਼ਾਹ ਦੀ ਰੈਲੀ ਨੂੰ ਲੈਕੇ ਭਾਜਪਾ ਆਗੂਆਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ
Publish Date: Thu, 05 Mar 2026 03:58 PM (IST)
Updated Date: Thu, 05 Mar 2026 03:59 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਸੂਬੇ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਬਿਗਲ ਵਜਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 14 ਮਾਰਚ ਨੂੰ ਪੰਜਾਬ ਦੇ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਹਲਕਾ ਸ਼ੁਤਰਾਣਾ ਦੇ ਭਾਜਪਾ ਆਗੂਆਂ ਵੱਲੋਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਨਰਾਇਣ ਸਿੰਘ ਨਰਸੋਤ ਹਲਕਾ ਇੰਚਾਰਜ ਸ਼ੁਤਰਾਣਾ ਭਾਜਪਾ ਦੀ ਅਗਵਾਈ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ ਡਕਾਲਾ ਅਤੇ ਡਾ ਜੀਵਨ ਦੱਤ ਸ਼ੈਲੀ ਇੰਚਾਰਜ ਰੈਲੀ ਦੀ ਅਗਵਾਈ ਹੇਠ ਹਲਕਾ ਸ਼ੁਤਰਾਣਾ ਦੇ ਪੰਜੇ ਸਰਕਲਾਂ ਕਕਰਾਲਾ, ਘੱਗਾ, ਪਾਤੜਾਂ, ਸ਼ੁਤਰਾਣਾ ਅਤੇ ਗੁਲਾਹੜ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਹੋਣ ਜਾ ਰਹੀ ਰੈਲੀ ਸੰਬੰਧੀ ਮੀਟਿੰਗਾਂ ਕੀਤੀਆਂ ਗਈਆਂ। ਭਾਜਪਾ ਦੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਜਿੱਥੇ ਭਾਜਪਾ ਆਗੂਆਂ ਤੇ ਵਰਕਰਾਂ ਵਿੱਚ ਉਤਸ਼ਾਹ ਹੈ ਉੱਥੇ ਹੀ ਇਲਾਕੇ ਦੇ ਲੋਕਾਂ ਵਿੱਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਰੈਲੀ ਨੂੰ ਕਾਮਯਾਬ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਰੈਲੀ ਵਾਲੇ ਦਿਨ ਹਲਕਾ ਸ਼ੁਤਰਾਣਾ ਤੋਂ ਬਹੁਤ ਭਾਰੀ ਗਿਣਤੀ ਵਿਚ ਲੋਕਾਂ ਵੱਲੋਂ ਰੈਲੀ ਵਿਚ ਸ਼ਿਰਕਤ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਨਿਰੰਕਾਰ ਸਿੰਘ ਸੰਧੂ, ਰਮੇਸ਼ ਕੁਮਾਰ ਕੁੱਕੂ, ਮੁਖਤਿਆਰ ਸਿੰਘ ਮੋਖਾ ਤੋਂ ਇਲਾਵਾ ਬਗੀਚਾ ਸਿੰਘ ਦੁਤਾਲ, ਜਗਦੇਵ ਸਿੰਘ ਕਕਰਾਲਾ, ਪ੍ਰੇਮ ਚੰਦ ਕਾਂਸਲ, ਬਲਜੀਤ ਸਿੰਘ ਖਾਨੇਵਾਲ, ਸਤੀਸ਼ ਗਰਗ, ਸੰਤ ਰਾਮ ਓਡ, ਜਸਕਰਨ ਸਿੰਘ ਅਤੇ ਹੋਰ ਕਈ ਭਾਜਪਾ ਆਗੂ ਮੌਜੂਦ ਸਨ।