ਪੀਐੱਮ ਦੇ 76ਵੇਂ ਜਨਮ ਦਿਨ ਮੌਕੇ ਭਾਜਪਾ ਯੁਵਾ ਮੋਰਚਾ ਨੇ ਖੂਨਦਾਨ ਕੈਂਪ ਲਾਇਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਮੌਕੇ ਭਾਜਪਾ ਯੁਵਾ ਮੋਰਚਾ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ
Publish Date: Thu, 17 Sep 2026 05:23 PM (IST)
Updated Date: Fri, 18 Sep 2026 04:06 AM (IST)
ਫੋਟੋ 17ਪੀਟੀਐਲ: 23 ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਨੂੰ ਸਮਰਪਿਤ ਭਾਜਪਾ ਯੁਵਾ ਮੋਰਚਾ ਵੱਲੋਂ ਹਲਕਾ ਸਨੌਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸ਼ੇਖਪੁਰਾ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ’ਚ ਪਾਰਟੀ ਦੇ ਆਗੂਆਂ, ਵਰਕਰਾਂ ਤੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦਿਆਂ ਖ਼ੂਨਦਾਨ ਕੀਤਾ। ਕੈਂਪ ਦੌਰਾਨ ਜ਼ਿਲ੍ਹਾ ਪ੍ਰਧਾਨ ਦਿਹਾਤੀ ਉੱਤਰੀ ਜਸਪਾਲ ਸਿੰਘ ਗੰਗਰੌਲੀ ਤੇ ਹਰਦੀਪ ਸਿੰਘ ਕੰਬੋਜ਼ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਭਾਜਪਾ ਯੁਵਾ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਖ਼ੂਨਦਾਨ ਇਕ ਅਜਿਹਾ ਸਮਾਜ ਸੇਵੀ ਕਾਰਜ ਹੈ, ਜਿਸ ਨਾਲ ਕਿਸੇ ਲੋਡ਼ਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ’ਚ ਮਦਦ ਮਿਲ ਸਕਦੀ ਹੈ। ਕੈਂਪ ਦੇ ਪ੍ਰਬੰਧਕਾਂ ਵੱਲੋਂ ਖੂਨਦਾਨੀਆਂ ਅਤੇ ਸਹਿਯੋਗ ਕਰਨ ਵਾਲੇ ਸਾਰੇ ਵਿਅਕਤੀਆਂ ਦਾ ਧੰਨਵਾਦ ਕੀਤਾ ਗਿਆ। ਖੂਨਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ’ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸੋਨੂ ਯੂਥ ਜਨਰਲ ਸਕੱਤਰ, ਸੁਖਦੇਵ ਸਿੰਘ ਅਤੇ ਹਰਜੋਤ ਸਿੰਘ ਮੀਤ ਪ੍ਰਧਾਨ ਯੂਥ ਵਿੰਗ, ਹਰਜੋਤ ਸਿੰਘ, ਧਰਮਿੰਦਰ ਸਿੰਘ, ਵੈਬਵ ਰਤਨ, ਦਲਜੀਤ ਭੱਲਾ, ਗੁਰਮੀਤ ਸਿੰਘ ਹਡਾਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਭਾਜਪਾ ਦੇ ਯੂਥ ਆਗੂ ਤੇ ਵਰਕਰ ਵੀ ਹਾਜ਼ਰ ਸਨ।