- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
22 ਨਵੰਬਰ ਨੂੰ ਨਾਭਾ ਦੀ ਗਊਸ਼ਾਲਾ ਵਿਖੇ ਭਾਜਪਾ ਦੀ ‘ਨਸ਼ਾ ਭਜਾਓ, ਪੰਜਾਬ ਬਚਾਓ’ ਰੈਲੀ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਭਾਰਤੀ ਜਨਤਾ ਪਾਰਟੀ ਵੱਲੋਂ 22 ਨਵੰਬਰ ਨੂੰ ਨਾਭਾ ਦੇ ਦੁਲੱਦੀ ਗੇਟ ਸਥਿਤ ਗਊਸ਼ਾਲਾ ਵਿਖੇ ‘ਨਸ਼ਾ ਭਜਾਓ, ਪੰਜਾਬ ਬਚਾਓ’ ਰੈਲੀ ਕਰਵਾਈ ਜਾ ਰਹੀ ਹੈ। ਇਸ ਰੈਲੀ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਭਾਜਪਾ ਦੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਹਰਮੇਸ਼ ਗੋਇਲ, ਪੰਜਾਬ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਰਾਜੇਸ਼ ਕੁਮਾਰ ਬੱਬੂ ਬਾਂਸਲ ਤੇ ਨਾਭਾ ਤੋਂ ਭਾਜਪਾ ਆਗੂ ਬਰਿੰਦਰ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ’ਚ ਨਸ਼ਿਆਂ ਦਾ ਪੰਜਵਾਂ ਦਰਿਆ ਵਹਿ ਰਿਹਾ ਹੈ ਅਤੇ ਸੂਬਾ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਵਿਰੁੱਧ ਪੁਲਿਸ ਵੱਲੋਂ ਝੂਠੇ ਕੇਸ ਦਰਜ ਕੀਤੇ ਜਾਂਦੇ ਹਨ। ਇਸ ਮੌਕੇ ਕੌਂਸਲਰ ਯਾਦਵਿੰਦਰ ਸਿੰਘ ਯਾਦੂ ਨੇ ਇਕ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਅਧਿਕਾਰੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪਿਸਤੌਲ ਰਿਸ਼ਵਤ ਵਜੋਂ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਨੂੰ ਲੈ ਕੇ ਸ਼ਹਿਰ ’ਚ ਜਲਦ ਹੀ ਵੱਡਾ ਵਿਰੋਧ ਦੇਖਣ ਨੂੰ ਮਿਲ ਸਕਦਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਭਾਜਪਾ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਡਬਲ ਇੰਜਣ ਸਰਕਾਰ ਬਣਾਉਣ ਦੀ ਲੋੜ ਹੈ। ਉਨ੍ਹਾਂ ਨਾਭਾ ਵਾਸੀਆਂ ਨੂੰ 22 ਨਵੰਬਰ ਦੀ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਗੋਗੀ ਟਿਵਾਣਾ, ਪਲਵਿੰਦਰ ਸਿੰਘ ਛੀਟਾਂਵਾਲਾ, ਗੁਰਿੰਦਰਜੀਤ ਸਿੰਘ ਸੋਢੀ, ਪਰਮਿੰਦਰ ਗੁਪਤਾ, ਯਾਦਵਿੰਦਰ ਸਿੰਘ ਯਾਦੂ, ਅਸ਼ੋਕ ਜਿੰਦਲ, ਅਨਿਲ ਕੁਮਾਰ ਨੰਨ੍ਹੀ, ਯੁਧਵੀਰ ਸਿੰਘ, ਸੁਨੀਲ ਭਲਵਾਨ, ਚਮਕੌਰ ਸਿੰਘ, ਵਿਕਾਸ ਗਰਗ, ਅਮਰ ਚੰਦ ਕਥੂਰੀਆ, ਮੋਨਿਕ ਗੁਪਤਾ, ਰੋਬਿਨ ਗੋਇਲ, ਗਿਰਧਾਰੀ ਲਾਲ ਬਾਂਸਲ, ਚਮਕੌਰ ਸਿੰਘ ਰਹਿਸਲ ਅਤੇ ਪਵਨ ਸ਼ਰਮਾ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।