
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਜਪਾ ਦਾ ਪਰਿਵਾਰ ਲਗਾਤਾਰ ਹੋ ਰਿਹਾ ਵੱਡਾ : ਜੱਗਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ ਵਿਚ ਸ਼ਾਮਲ ਹੋਏ ਸੀਨੀਅਰ ਆਗੂ ਸਿਮਰਨਜੀਤ ਸਿੰਘ ਬਿੱਲਾ ਦੇ ਭਾਜਪਾ ਪਾਰਟੀ ਦਫ਼ਤਰ ਪਹੁੰਚਣ ’ਤੇ ਭਾਜਪਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਬਣਨ ’ਤੇ ਸਿਰੋਂਪਾਉ ਪਾ ਕੇ ਸਨਮਾਨਿਤ ਕਰਦਿਆਂ ਹੋਇਆ ਵਧਾਈ ਦਿੱਤੀ ਗਈ। ਇਸ ਮੌਕੇ ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ਸਿਮਰਨਜੀਤ ਸਿੰਘ ਬਿੱਲਾ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਤੇ ਭਾਜਪਾ ਦੀਆਂ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਇਸ ਦੌਰਾਨ ਸਿਮਰਨਜੀਤ ਸਿੰਘ ਬਿੱਲਾ ਨੇ ਭਾਜਪਾ ਆਗੂ ਜਗਦੀਸ਼ ਕੁਮਾਰ ਜੱਗਾ ਦਾ ਧੰਨਵਾਦ ਕਰਦਿਆਂ ਹੋਇਆ ਵਿਸ਼ਵਾਸ ਦਵਾਇਆ ਕਿ ਹਲਕਾ ਰਾਜਪੁਰਾ ਅਧੀਨ ਆਉਂਦੇ ਪਿੰਡਾਂ, ਰਾਜਪੁਰਾ ਤੇ ਬਨੂੜ ਸ਼ਹਿਰ ’ਚ ਭਾਜਪਾ ਪਾਰਟੀ ਦੀ ਮਜਬੂਤੀ ਦੇ ਲਈ ਉਪਰਾਲੇ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਸੂਬੇ ਅੰਦਰ ਲੋਕਾਂ ਦੇ ਸਹਿਯੋਗ ਦੇ ਨਾਲ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ ਅਤੇ ਪੰਜਾਬ ਸੂਬੇ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾਵੇਗਾ। ਇਸ ਮੌਕੇ ਸੀਨੀਅਰ ਭਾਜਪਾ ਆਗੂ ਸੁਖਪਾਲ ਸਿੰਘ ਪਾਲਾ, ਭਾਜਪਾ ਜ਼ਿਲ੍ਹਾ ਪਟਿਆਲਾ ਐਸ.ਸੀ. ਮੋਰਚਾ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ, ਐਡਵੋਕੇਟ ਪਰਮਵੀਰ ਚੌਧਰੀ, ਸੋਨੂ ਡਾਲੀਮਾ ਵਿਹਾਰ, ਕਾਲਾ ਨਨਹੇੜਾ, ਚਰਨਜੀਤ ਸਿੰਘ ਫੋਕਲ ਪੁਆਇੰਟ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।