ਲੌੜਵੰਦਾਂ ਦੀ ਮਦਦ ਕਰਨਾ ਸ਼ਲਾਘਾਯੋਗ : ਬਿੰਦਲ
ਲੌੜਵੰਦਾਂ ਦੀ ਮਦਦ ਕਰਨਾ ਸ਼ਲਾਘਾਯੋਗ: ਬੀ.ਕੇ.ਬਿੰਦਲ
Publish Date: Sat, 07 Feb 2026 05:25 PM (IST)
Updated Date: Sat, 07 Feb 2026 05:29 PM (IST)

ਪੱਤਰ ਪ੍ਰੇਕਰ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ.ਕੇ.ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਪ੍ਰਭਾਤ ਪ੍ਰਵਾਨਾ ਹਾਲ ਵਿਖੇ 10 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, 1 ਲੜਕੀ ਦੇ ਵਿਆਹ ਲਈ ਮਦਦ, ਵਿਦਿਆਰਥੀਆਂ ਨੂੰ ਫੀਸ, ਲਈ ਪ੍ਰੋਗਰਾਮ ਦਾ ਆਯੋਜਨ ਪ੍ਰਭਾਤ ਪ੍ਰਵਾਨਾਂ ਹਾਲ ਬਾਰਾਦਰੀ ਵਿਖੇ ਕੀਤਾ ਗਿਆ। ਜਿਸ ’ਚ ਮੁੱਖ ਮਹਿਮਾਨ ਉਘੇ ਸਮਾਜ ਸੇਵੀ ਬੀ.ਕੇ ਬਿੰਦਲ ਰਿਟਾਇਰ ਡਾਇਰੈਕਟਰ ਪੀ.ਐਸ.ਪੀ.ਸੀ.ਐਲ ਨੇ ਸ਼ਿਰਕਤ ਕੀਤੀ। ਵਿਸ਼ੇਸ਼ ਤੋਰ ਤੇ ਬਲਵਿੰਦਰ ਸਿੰਘ ਬਰਾੜ, ਸੀਨੀਅਰ ਐਡਵੋਕੇਟ ਐਚ ਐਨ ਮੈਹਸਮਪੁਰੀ, ਸੁਰਵਿੰਦਰ ਸਿੰਘ ਛਾਬੜਾ, ਮੀਤ ਪ੍ਰਧਾਨ, ਚਮਨ ਲਾਲ ਗਰਗ ਮੀਤ ਪ੍ਰਧਾਨ, ਅਨਿਲ ਭਾਰਤੀ, ਹਰਿੰਦਰ ਪਾਲ ਸ਼ਰਮਾ, ਸਾਬਕਾ ਚੇਅਰਮੈਨ ਬ੍ਰਾਹਮਣ ਵੈਲਫੇਅਰ ਬੋਰਡ ਪੰਜਾਬ, ਅਮਰੀਕ ਸਿੰਘ ਗਿੱਲ, ਐਡਵੋਕੇਟ ਹਰਜਿੰਦਰ ਸਿੰਘ, ਗੁਰਮੁੱਖ ਜੱਗੀ, ਰਣਜੀਤ ਸਿੰਘ, ਮੈਡਮ ਸੰਗੀਤਾ, ਐਸ.ਪੀ ਪਰਾਸ਼ਰ, ਸਤੀਸ਼ ਜੌਸੀ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆ ਬਲਵਿੰਦਰ ਸਿੰਘ ਬਰਾੜ ਅਤੇ ਬੀ.ਕੇ ਬਿੰਦਲ ਨੇ ਕਿਹਾ ਕਿ ਜਨਹਿੱਤ ਸੰਮਤੀ ਦੇ ਪ੍ਰਧਾਨ ਐਸ.ਕੇ.ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਫ਼ੀਸ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਨੇ ਕਿਹਾ ਕਿ ਉਹਨਾਂ ਦੀ ਸੰਸਥਾ ਹਮੇਸ਼ਾ ਲੋੜਵੰਦਾਂ ਦੀ ਮਦਦ ਹਰ ਸਮੇਂ ਤਿਆਰ ਹੈ।