ਬੀਕੇਐਮਯੂ ਵੱਲੋਂ ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਬੀਕੇਐਮਯੂ ਪੰਜਾਬ ਵੱਲੋਂ ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
Publish Date: Mon, 08 Jun 2026 06:22 PM (IST)
Updated Date: Mon, 08 Jun 2026 06:23 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਕਿਸਾਨ ਮਜ਼ਦੂਰ ਮੋਰਚੇ ਭਾਰਤ ਦੀ ਕਾਲ ਅੱਜ ਭਾਰਤੀ ਕਿਸਾਨ ਮਜ਼ਦੂਰੀ ਯੂਨੀਅਨ ਪੰਜਾਬ ਵੱਲੋਂ ਸੂਬਾ ਸਕੱਤਰ ਬਲਕਾਰ ਸਿੰਘ ਬੈਂਸ, ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਖਰਾਜਪੁਰ, ਇਸਤਰੀ ਇਕਾਈ ਦੀ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੌਰ, ਬਲਾਕ ਪ੍ਰਧਾਨ ਗੁਰਧਿਆਨ ਸਿੰਘ ਦੀ ਸਾਂਝੀ ਅਗਵਾਈ ਹੇਠ ਕਿਸਾਨ ਜਥੇਬੰਦੀ ਵੱਲੋਂ ਤੇਲ ਤੇ ਗੈਸ ਦੀਆਂ ਵਧੀਆਂ ਹੋਈਆਂ ਕੀਮਤਾਂ, ਯੂਰੀਆ ਖਾਦ ਨਾ ਮਿਲਣ ਕਾਰਨ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਰੋਸ ਪ੍ਰਦਰਸ਼ਨ ਕਰਦੇ ਸੂਬਾ ਜਨਰਲ ਸਕੱਤਰ ਬਲਕਾਰ ਸਿੰਘ ਬੈਂਸ, ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਖਰਾਜਪੁਰ, ਰਵਿੰਦਰ ਕੌਰ ਸਮੇਤ ਹੋਰ ਉਨ੍ਹਾਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿੱਥੇ ਬੀਤੇ ਦਿਨੀਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਭਾਰੀ ਵਾਧਾ ਕੀਤਾ ਗਿਆ ਹੈ ਉੱਥੇ ਹੁਣ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਵਾਧਾ ਕਰਕੇ ਪੰਜਾਬ ਸੂਬੇ ਦੇ ਲੋਕਾਂ ਨੂੰ ਆਰਥਿਕ ਸੱਟ ਮਾਰੀ ਹੈ। ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿਚ ਯੂਰੀਆ ਖਾਦ ਦਾ ਗੰਭੀਰ ਸੰਕਟ ਪੈਦਾ ਹੋ ਚੁੱਕਾ ਹੈ। ਕਿਸਾਨਾਂ ਨੂੰ ਸਰਕਾਰੀ ਦਰਾਂ ਤੇ ਯੂਰੀਆ ਖਾਦ ਉਪਲੱਬਧ ਨਹੀਂ ਹੋ ਰਹੀ, ਜਦਕਿ ਕਈ ਥਾਵਾਂ ਤੇ ਪ੍ਰਾਈਵੇਟ ਡੀਲਰਾਂ ਵੱਲੋਂ ਯੂਰੀਆ ਦੀ ਕਾਲਾਬਾਜ਼ਾਰੀ ਕੀਤੀ ਜਾ ਰਹੀ ਹੈ। ਅੰਤਰਰਾਸ਼ਟਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ। ਦੂਜੇ ਪਾਸੇ ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਨਿਗੂਣਾ ਵਾਧਾ ਦਿੱਤਾ ਜਾਂਦਾ ਹੈ, ਜਦਕਿ ਖੇਤੀ ਲਈ ਲੋੜੀਂਦੇ ਬੀਜ, ਖਾਦ, ਕੀਟਨਾਸ਼ਕ, ਡੀਜ਼ਲ ਤੇ ਹੋਰ ਸਾਰੇ ਇਨਪੁੱਟਾਂ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਵੱਲੋਂ ਕਿਸਾਨ ਮਜ਼ਦੂਰ ਮੋਰਚਾ ਭਾਰਤ ਦੀ ਦਿੱਤੀ ਕਿ ਕਾਲ ਦੇ ਮੱਦੇ ਨਜ਼ਰ ਟਾਹਲੀ ਵਾਲਾ ਚੌਂਕ ਦੇ ਵਿਚਕਾਰ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਰਾ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਖਰਾਜਪੁਰ, ਅਵਤਾਰ ਸਿੰਘ ਥੁਹਾ, ਅਵਤਾਰ ਸਿੰਘ ਆਕੜੀ, ਗੁਰਤੇਜ ਸਿੰਘ ਨੈਣਾ, ਸਤਨਾਮ ਸਿੰਘ ਵਿਰਕ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਮਨਜੀਤ ਸਿੰਘ ਵਿਰਕ, ਮਨਮੋਹਨ ਸਿੰਘ, ਭਪਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਸਮੇਤ ਹੋਰ ਹਾਜ਼ਰ ਸਨ।