ਬੀਕੇਐਮਯੂ ਪੰਜਾਬ ਵੱਲੋਂ ਨਵੇਂ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਬੀਕੇਐਮਯੂ ਪੰਜਾਬ ਵੱਲੋਂ ਨਵੇਂ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Publish Date: Thu, 08 Jan 2026 04:35 PM (IST)
Updated Date: Thu, 08 Jan 2026 04:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਕਿਸਾਨ ਮਜ਼ਦੂਰੀ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬੂਟਾ ਸਿੰਘ ਖਰਾਜ਼ਪੁਰ ਦੀ ਅਗਵਾਈ ਵਿਚ ਪਿੰਡ ਰਾਜਗੜ੍ਹ ਵਿਖੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੇ ਲਈ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਬਾਪੂ ਰੇਸ਼ਮ ਸਿੰਘ ਪਹੁੰਚੇ। ਇਸ ਮੌਕੇ ਕਿਸਾਨ ਬਲਵਿੰਦਰ ਸਿੰਘ ਨੂੰ ਬਲਾਕ ਪ੍ਰਧਾਨ ਸ਼ੰਭੂ ਤੇ ਗੁਰਮੀਤ ਸਿੰਘ ਨੂੰ ਇਕਾਈ ਪ੍ਰਧਾਨ ਰਾਜਗੜ੍ਹ ਬਣਾਏ ਜਾਣ ਉੱਤੇ ਉਨ੍ਹਾਂ ਨੂੰ ਮੌਕੇ ’ਤੇ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਜਨਰਲ ਸਕੱਤਰ ਬਾਪੂ ਰੇਸ਼ਮ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਖਰਾਜਪੁਰ ਨੇ ਕਿਹਾ ਕਿ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਜਿੱਥੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਯੂਨੀਅਨ ਵੱਲੋਂ ਪਾਵਰ ਕਾਮ ਦੁਆਰਾ ਪਿੰਡਾਂ ’ਚ ਲਗਾਏ ਗਏ ਸਮਾਰਟ ਮੀਟਰਾਂ ਨੂੰ ਵੀ ਉਤਾਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੇ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਲ ਲੜਾਈ ਜਾਰੀ ਰੱਖੇਗੀ।