
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਕਿਯੂ ਨੇ ਪੰਜਾਬ ਸਰਕਾਰ ਖਿਲਾਫ ਪੋਸਟਰ ਲਾਉਣ ਦੀ ਮੁਹਿੰਮ ਦਾ ਕੀਤਾ ਐਲਾਨ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵੱਲੋਂ ਦਿੜ੍ਹਬਾ, ਲਹਿਰਾ ਅਤੇ ਮੂਨਕ ਬਲਾਕਾਂ ਦੀ ਸਾਂਝੀ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਦੀ ਅਗਵਾਈ ਹੇਠ ਪਿੰਡ ਹਰੀਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ।ਇਸ ਮੀਟਿੰਗ ਵਿੱਚ ਪਿੰਡ ਇਕਾਈਆਂ ਦੇ ਆਗੂਆਂ ਤੋਂ ਇਲਾਵਾ ਬਲਾਕ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ 25 ਅਗਸਤ ਨੂੰ ਪਿੰਡਾਂ ਵਿੱਚ ਵੱਡੇ ਪੋਸਟਰ ਲਾਏ ਜਾਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਦੀ ਫੋਟੋ ਵੀ ਐਡ ਕੀਤੀ ਗਈ ਹੈ ਕਿਉਂਕਿ ਸੰਭੂ ਖਨੌਰੀ ਮੋਰਚੇ ਕੇਂਦਰ ਸਰਕਾਰ ਨਾਲ ਸਬੰਧਿਤ ਮੰਗਾਂ ਤੇ ਕੇਂਦਰ ਸਰਕਾਰ ਖ਼ਿਲਾਫ਼ ਲੱਗੇ ਹੋਏ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਿਸ ਜਬਰ ਤਹਿਤ ਮੋਰਚੇ ਉਖੇੜ ਕੇ ਮੋਰਚੇ ਵਿੱਚੋਂ ਟਰਾਲੀਆਂ ਤੋ ਇਲਾਵਾ ਲੋੜੀਂਦਾ ਸਾਰਾ ਸਾਮਾਨ ਲੁੱਟਿਆ ਗਿਆ ਸੀ,ਇਕੱਲੇ ਸੰਭੂ ਤੋਂ 3 ਕਰੋੜ 77 ਲੱਖ 948 ਰੁਪਏ ਦਾ ਸਾਮਾਨ ਲੁੱਟਿਆ ਗਿਆ ਸੀ,ਜਿਸ ਦੀ ਸਰਕਾਰ ਨੇ ਅੱਜ ਤੱਕ ਭਰਪਾਈ ਨਹੀਂ ਕੀਤੀ,ਜਿਸ ਦੇ ਰੋਸ ਵਜੋਂ ਇਹ ਪੋਸਟਰ ਸਾਰੇ ਪੰਜਾਬ ਦੇ ਪਿੰਡਾਂ ਅੰਦਰ ਲਾਏ ਜਾਣਗੇ,ਇਸ ਤੋਂ ਇਲਾਵਾ 31 ਅਗਸਤ ਨੂੰ ਡੀਸੀ ਦਫ਼ਤਰਾਂ ਅੱਗੇ ਵੱਡੇ ਇਕੱਠ ਕਰਕੇ ਪੰਜਾਬ ਸਰਕਾਰ ਨੂੰ ਕਿਸਾਨੀ ਮੰਗਾਂ ਨਾਲ ਸਬੰਧਿਤ ਮੰਗ ਪੱਤਰ ਡਿਪਟੀ ਕਮਿਸ਼ਨਰਾਂ ਰਾਹੀਂ ਭੇਜੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਅੰਦਰ ਜੇਕਰ ਸਰਕਾਰ ਨੇ ਸ਼ੰਭੂ ਖਨੌਰੀ ਮੋਰਚੇ ਦੀ ਭਰਪਾਈ ਨਾ ਕੀਤੀ ਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜ਼ਿਲ੍ਹਾ ਆਗੂ ਰਾਜ ਸਿੰਘ ਥੇੜੀ,ਸੁਖਦੇਵ ਸ਼ਰਮਾਂ ਅਤੇ ਭੂਟਾਲ ਖੁਰਦ ਨੇ ਕਿਹਾ ਕਿ 5 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਦੇ ਪਹਿਲੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਕਲਾਂ ਦੇ ਸ਼ਹੀਦੀ ਦਿਵਸ ਮੰਡੇਰਕਲਾਂ ਦੀ ਅਨਾਜ ਮੰਡੀ ਵਿੱਚ ਮਨਾਇਆ ਜਾਵੇਗਾ। ਇਸ ਮੌਕੇ ਬਲਾਕ ਲਹਿਰਾ ਬਲਾਕ ਦੇ ਆਗੂ ਲੀਲਾ ਸਿੰਘ ਚੋਟੀਆਂ, ਮੂਨਕ ਬਲਾਕ ਦੇ ਪ੍ਰਧਾਨ ਅਮਨਦੀਪ ਸਿੰਘ ਮੰਡਵੀ ,ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਬਲਵਿੰਦਰ ਸਿੰਘ ਲੱਖੇਵਾਲ ,ਬਲਜੀਤ ਸਿੰਘ ਗੋਬਿੰਦਗੜ, ਜਸਪ੍ਰੀਤ ਸਿੰਘ, ਕੁਲਦੀਪ ਸਿੰਘ ਨਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਹਰੀਗੜ੍ਹ, ਜਗਦੀਪ ਸਿੰਘ ਕੌਹਰੀਆਂ, ਅਜੈਬ ਸਿੰਘ ਕੌਹਰੀਆਂ, ਦਲਬਾਰਾ ਸਿੰਘ ਖੇਤਲਾ, ਗੁਰਮੇਲ ਸਿੰਘ ਕੈਪਰ,ਬੀਰ ਸਿੰਘ ਬਘਰੋਲ, ਬੁੱਧ ਸਿੰਘ ਸਿੰਧੜਾ ਹਾਜ਼ਰ ਸਨ।