ਬੀਕੇਯੂ ਨੇ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
ਬੀਕੇਯੂ ਆਜ਼ਾਦ ਨੇ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
Publish Date: Mon, 19 Jan 2026 04:24 PM (IST)
Updated Date: Tue, 20 Jan 2026 04:03 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਭਾਰਤੀ ਕਿਸਾਨ ਯੂਨੀਅਨ (ਏਕਤਾ ਆਜ਼ਾਦ) ਦੇ ਦਿੜ੍ਹਬਾ ਬਲਾਕ ਵੱਲੋਂ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਬਿੰਦਰ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਨੇ ਕਿਹਾ ਕਿ ਕੇਐੱਮਐੱਮ ਦੇ ਆਗੂਆਂ ਨੂੰ ਰਿਹਾਅ ਕਰਵਾਉਣ ਲਈ ਲੌਂਗੋਵਾਲ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਸੀ। ਪੰਜਾਬ ਪੁਲਿਸ ਨੇ ਜਾਮ ਖੁੱਲ੍ਹਣ ਤੋਂ ਬਾਅਦ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਤੇ ਦਿਲਬਾਗ ਸਿੰਘ ਹਰੀਗੜ੍ਹ ਤੇ ਹੋਰਨਾਂ ਕਿਸਾਨ ਆਗੂਆਂ ਨੂੰ ਪੰਜਾਬ ਪੁਲਿਸ ਨੇ ਧਰਨੇ ਉੱਪਰ ਲਾਠੀਚਾਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਵਿਰੋਧ ਵਿਚ ਬਲਾਕ ਦਿੜ੍ਹਬਾ ਦੇ ਪਿੰਡ ਇਕਾਈ ਗੁੱਜਰਾਂ ਤੇ ਹੋਰਨਾਂ ਬਲਾਕਾਂ ਦੀਆਂ ਪਿੰਡ ਇਕਾਈਆਂ ਨੇ ਆਪੋ ਆਪਣੇ ਪਿੰਡ ਇਕਾਈਆਂ ਵਿਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਸ਼ਰਤ ਕਿਸਾਨ ਆਗੂਆਂ ਦੀ ਰਿਹਾਅ ਕੀਤਾ ਜਾਵੇ। ਜੇਕਰ ਆਗੂਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਭਰਭੂਰ ਸਿੰਘ ਗੁੱਜਰਾਂ, ਚਰਨਜੀਤ ਸਿੰਘ, ਰਾਮ ਸਿੰਘ, ਜਗਤਾਰ ਸਿੰਘ ਤਾਰੀ, ਲੀਲਾ ਸਿੰਘ, ਸੁਖਚੈਨ ਸਿੰਘ, ਲੱਖਾ ਸਿੰਘ, ਰੋਡਾ ਸਿੰਘ, ਮੁਖਤਿਆਰ ਸਿੰਘ, ਜੈਕੀ ਸਿੰਘ, ਭੋਲਾ ਸਿੰਘ, ਨਾਹਰ ਸਿੰਘ, ਗੁਰਦੀਪ ਸਿੰਘ, ਸਤਿਗੁਰ ਸਿੰਘ ਗੁੱਜਰਾਂ ਆਦਿ ਹਾਜ਼ਰ ਸਨ।