ਬੀਕੇਯੂ ਗੁਰਧਿਆਨ ਸਿੰਘ ਬਲਾਕ ਰਾਜਪੁਰਾ ਦੇ ਪ੍ਰਧਾਨ ਨਿਯੁਕਤ
ਬੀਕੇਯੂ ਗੁਰਧਿਆਨ ਸਿੰਘ ਬਲਾਕ ਰਾਜਪੁਰਾ ਦੇ ਪ੍ਰਧਾਨ ਨਿਯੁਕਤ
Publish Date: Tue, 10 Mar 2026 04:41 PM (IST)
Updated Date: Tue, 10 Mar 2026 04:45 PM (IST)
ਫੋਟੋ 10ਪੀਟੀਐਲ: 5 ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਨੈਣਾ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ (ਪੰਜਾਬ) ਦੀ ਮੀਟਿੰਗ ਕਿਸਾਨ ਆਗੂ ਗੁਰਤੇਜ ਸਿੰਘ ਨੈਣਾ ਦੀ ਅਗਵਾਈ ਵਿਚ ਕੀਤੀ ਗਈ। ਮੀਟਿੰਗ ’ਚ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਬਲਕਾਰ ਸਿੰਘ ਬੈਂਸ, ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬੂਟਾ ਸਿੰਘ ਖਰਾਜਪੁਰ, ਸੂਬਾ ਕਮੇਟੀ ਦੇ ਮੈਂਬਰ ਜਸਵਿੰਦਰ ਸਿੰਘ ਖਰਾਜਪੁਰ, ਬਲਾਕ ਘਨੋਰ ਦੇ ਪ੍ਰਧਾਨ ਅਵਤਾਰ ਸਿੰਘ ਥੂਹਾ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਦੇ ਇਕੱਠ ਦੌਰਾਨ ਕਿਸਾਨ ਆਗੂ ਗੁਰਧਿਆਨ ਸਿੰਘ ਨੂੰ ਬਲਾਕ ਰਾਜਪੁਰਾ ਦਾ ਪ੍ਰਧਾਨ, ਜੀਤ ਸਿੰਘ ਪੰਮੀ ਨੂੰ ਜਨਰਲ ਸਕੱਤਰ, ਮਲਕੀਤ ਸਿੰਘ ਨੂੰ ਮੀਤ ਪ੍ਰਧਾਨ ਰਾਜਪੁਰਾ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਬਲਕਾਰ ਸਿੰਘ ਬੈਂਸ ਅਤੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਖਰਾਜਪੁਰ ਨੂੰ ਵਿਸ਼ਵਾਸ ਦਵਾਇਆ ਕਿ ਉਹ ਯੂਨੀਅਨ ਦੁਆਰਾ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੇ ਲਈ ਜਿੱਥੇ ਵੀ ਧਰਨੇ ਮੁਜਾਹਰੇ ਕਰਨਗੇ ਆਦਿ ਦੇ ਵਿੱਚ ਪੂਰੀ ਟੀਮ ਦੇ ਨਾਲ ਸ਼ਿਰਕਤ ਕਰਨਗੇ। ਇਸ ਮੀਟਿੰਗ ਦੇ ਵਿੱਚ ਗੁਰਚਰਨ ਸਿੰਘ ਉਗਾਣੀ, ਜਸਵੰਤ ਸਿੰਘ ਇਕਾਈ ਪ੍ਰਧਾਨ ਉਗਾਣੀ ਸਾਹਿਬ, ਗੁਰਤੇਜ ਸਿੰਘ ਨੈਣਾ, ਸਤਨਾਮ ਸਿੰਘ, ਜਸਵੀਰ ਸਿੰਘ ਜੱਸੀ, ਮਨਮੋਹਨ ਸਿੰਘ ਆਦਿ ਹਾਜ਼ਰ ਸਨ।