ਜੀਟੀਯੂ ਨੇ ਸਵ. ਬੀਐੱਲਓ ਪ੍ਰਦੀਪ ਨੂੰ ਮੁਆਵਜ਼ਾ ਦੇਣ ਦੀ ਮੰਗ
ਸਵ: ਬੀਐਲਓ ਪ੍ਰਦੀਪ ਕੁਮਾਰ ਨੂੰ ਮੁਆਵਜ਼ਾ ਅਤੇ ਪਰਿਵਾਰਿਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ: ਜੀਟੀਯੂ
Publish Date: Wed, 08 Apr 2026 04:42 PM (IST)
Updated Date: Wed, 08 Apr 2026 04:44 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਬੀਐੱਲਓ ਵਜੋ ਕੰਮਕਰ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਹਸਨਪੁਰ ਕੰਬੋਆਂ ਦੇ ਈਟੀਟੀ ਅਧਿਆਪਕ ਪ੍ਰਦੀਪ ਕੁਮਾਰ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਸੀ। ਇਸ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸਕੱਤਰ ਪਰਮਜੀਤ ਸਿੰਘ ਪਟਿਆਲਾ ਦੀ ਅਗਵਾਈ ਹੇਠ ਵਫ਼ਦ ਸਹਾਇਕ ਕਮਿਸ਼ਨਰ ਪਟਿਆਲਾ/ ਤਹਿਸੀਲ ਦੁਧਨਸਾਧਾਂ ਹਰਜੋਤ ਕੌਰ ਨੂੰ ਮਿਲਿਆ। ਉਨ੍ਹਾਂ ਨੂੰ ਮੰਗ ਪੱਤਰ ਸੌਂਪਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਵੱਲੋਂ ਅਪੀਲ ਕੀਤੀ ਗਈ ਕਿ ਪ੍ਰਦੀਪ ਕੁਮਾਰ ਨੂੰ ਨਿਯਮਾਂ ਮੁਤਾਬਕ ਬਣਦਾ ਇਕ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇ ਤੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਤਰਸ ਦੇ ਅਧਾਰ ਤੇ ਨੌਕਰੀ ਦਿੱਤੀ ਜਾਵੇ। ਸਹਾਇਕ ਕਮਿਸ਼ਨਰ ਪਟਿਆਲਾ ਨੇ ਹਮਦਰਦੀ ਪੂਰਵਕ ਗੱਲਬਾਤ ਸੁਣੀ ਤੇ ਛੇਤੀ ਤੋਂ ਛੇਤੀ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਉਣ ਦਾ ਪੂਰਾ ਭਰੋਸਾ ਦਿੱਤਾ। ਇਸ ਮੌਕੇ ਦੀਦਾਰ ਸਿੰਘ ਪਟਿਆਲਾ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ, ਮਨਦੀਪ ਸਿੰਘ ਕਾਲੇਕੇ, ਗੁਰਪ੍ਰੀਤ ਸਿੰਘ ਸਿੱਧੂ, ਗੁਰਜੀਤ ਸਿੰਘ, ਕਰਮਜੀਤ ਸਿੰਘ ,ਗੁਰਵਿੰਦਰ ਸਿੰਘ ਧਨੇਠਾ, ਹਰਵਿੰਦਰ ਸਿੰਘ ਪਹਾੜਪੁਰ, ਸੁਖਦੀਪ ਸਿੰਘ ਮਠਾੜੂ, ਗੁਰਵਿੰਦਰ ਸਿੰਘ ਗਹੀਰ, ਸੁਧੀਰ ਕੁਮਾਰ ਸਾਥੀ ਮੌਜੂਦ ਰਹੇ।