ਬਲਾਕ ਸੰਮਤੀ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਦੀ ਹੋਈ ਤਾਜਪੋਸ਼ੀ
ਬਲਾਕ ਸੰਮਤੀ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਤਾਜਪੋਸ਼ੀ ਹੋਈ
Publish Date: Thu, 16 Apr 2026 04:40 PM (IST)
Updated Date: Fri, 17 Apr 2026 04:04 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਬਲਾਕ ਸੰਮਤੀ ਦੀ ਚੇਅਰਪਰਸਨ ਮਨਜੀਤ ਕੌਰ ਅਤੇ ਵਾਈਸ ਚੇਅਰਪਰਸਨ ਪਰਮਜੀਤ ਕੌਰ ਮਾਨ ਦੀ ਤਾਜਪੋਸ਼ੀ ਕੀਤੀ ਗਈ। ਤਾਜਪੋਸ਼ੀ ਸਮੇਂ ਇੰਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰਪਰਸਨ ਮਾਰਕੀਟ ਕਮੇਟੀ ਦੇ ਦਿੜ੍ਹਬਾ ਜਸਵੀਰ ਕੌਰ ਸ਼ੇਰਗਿੱਲ ਅਤੇ ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ ਹਰਵਿੰਦਰ ਸਿੰਘ ਛਾਜਲੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਉਨਾਂ ਵੱਲੋਂ ਚੇਅਰਪਰਸਨ ਦੀ ਤਾਜਪੋਸ਼ੀ ਦੀ ਰਸਮ ਅਦਾ ਕੀਤੀ। ਪ੍ਰੀਤਮ ਸਿੰਘ ਪੀਤੂ, ਜਸਵੀਰ ਕੌਰ ਸ਼ੇਰਗਿੱਲ ਅਤੇ ਅਤੇ ਹਰਵਿੰਦਰ ਸਿੰਘ ਛਾਜਲੀ ਨੇ ਕਿਹਾ ਕਿ ਇਸ ਤਾਜ ਪੋਸ਼ੀ ਸਮਾਗਮ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਾ ਸੀ ਪਰ ਉਹਨਾਂ ਨੂੰ ਕੁਝ ਜਰੂਰੀ ਰੁਝੇਵੇਂ ਹੋਣ ਕਰਕੇ ਨਹੀਂ ਆ ਸਕੇ। ਉਹਨਾਂ ਵੱਲੋਂ ਦਿੱਤੇ ਗਏ ਹੁਕਮ ਹੁਕਮ ਅਨੁਸਾਰ ਚੇਅਰਪਰਸਨ ਮਨਜੀਤ ਕੌਰ ਅਤੇ ਵਾਈਸ ਚੇਅਰਪਰਸਨ ਪਰਮਜੀਤ ਕੌਰ ਮਾਨ ਦੀ ਰਸਮੀ ਤੌਰ ਤੇ ਤਾਜਪੋਸ਼ੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੇ ਹਰਪਾਲ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਸੰਮਤੀ ਦੇ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਚੇਅਰਪਰਸਨ ਅਤੇ ਚੇਅਰਪਰਸਨ ਦੀ ਚੋਣ ਹੋਈ ਸੀ ਅਤੇ ਉਹਨਾਂ ਨੂੰ ਵੱਡੀ ਜਿੰਮੇਵਾਰੀ ਦੇ ਕੇ ਬਲਾਕ ਦਿੜ੍ਹਬਾ ਦੇ ਕੰਮ ਆਉਂਦੇ ਨੇ ਪੱਖ ਤੌਰ ਤੇ ਕਰਨ ਦੀ ਵੱਡੀ ਜਿੰਮੇਵਾਰੀ ਦਿੱਤੀ ਹੈ। ਚੇਅਰਪਰਸਨ ਮਨਜੀਤ ਕੌਰ ਅਤੇ ਵਾਈਸ ਚੇਅਰਪਰਸਨ ਪਰਮਜੀਤ ਕੌਰ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਦਿੱਤੀ ਹੋਈ ਜੁੰਮੇਵਾਰੀ ਨੂੰ ਉਹ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਬੀਡੀਪੀਓ ਦਿੜਬਾ ਪ੍ਰਦੀਪ ਸ਼ਾਰਦਾ ਨੇ ਨਵੇਂ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਪਰਮਜੀਤ ਕੌਰ ਦੇ ਪਤੀ ਰਣਜੀਤ ਸਿੰਘ ਖੇਤਲਾ, ਸਰਪੰਚ ਸੰਦੀਪ ਸਿੰਘ ਸਰਪੰਚ ਸਤਨਾਮ ਸਿੰਘ ਹਾਜ਼ਰ ਸਨ।