- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਮੈਡੀਕਲ ਕਾਲਜ ਪਟਿਆਲਾ ਨੂੰ ਬਿਹਤਰੀਨ ਕਾਰਗੁਜ਼ਾਰੀ ਵਾਲੇ ਬਲੱਡ ਸੈਂਟਰ ਲਈ ਸੂਬਾ ਪੱਧਰੀ ਪੁਰਸਕਾਰ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਇਸਦੇ ਇਮਿਊਨੋਹੀਮੈਟੋਲੋਜੀ ਤੇ ਬਲੱਡ ਟ੍ਰਾਂਸਫਿਊਜ਼ਨ ਵਿਭਾਗ (ਬਲੱਡ ਸੈਂਟਰ, ਜਿਸ ਨੂੰ ਪਹਿਲਾਂ ਬਲੱਡ ਬੈਂਕ ਵਜੋਂ ਜਾਣਿਆ ਜਾਂਦਾ ਸੀ) ਨੂੰ ਪੰਜਾਬ ਦੇ ਬਿਹਤਰੀਨ ਕਾਰਗੁਜ਼ਾਰੀ ਵਾਲੇ ਬਲੱਡ ਸੈਂਟਰ ਵਜੋਂ ਸੂਬਾ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਅੱਜ ਮਿਊਂਸਪਲ ਭਵਨ, ਚੰਡੀਗੜ੍ਹ ਵਿਖੇ ਕੌਮੀ ਸਵੈਇੱਛਕ ਖੂਨਦਾਨ ਦਿਵਸ ਦੇ ਸਬੰਧ ਵਿਚ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਇਹ ਐਵਾਰਡ ਖੂਨਦਾਨ ਸੇਵਾਵਾਂ ’ਚ ਗੁਣਵੱਤਾ, ਸੁਰੱਖਿਆ ਤੇ ਬਿਹਤਰ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਭਾਗ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੀ ਮਾਨਤਾ ਵਜੋਂ ਦਿੱਤਾ ਗਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਬਲੱਡ ਸੈਂਟਰ ਨੂੰ ਪ੍ਰਦਾਨ ਕੀਤਾ ਗਿਆ। ਡਾ. ਮੋਨਿਕਾ ਗਰਗ, ਪ੍ਰੋਫੈਸਰ ਇੰਚਾਰਜ, ਬਲੱਡ ਸੈਂਟਰ; ਡਾ. ਰਜਨੀ ਬੱਸੀ, ਸਹਾਇਕ ਪ੍ਰੋਫੈਸਰ ਤੇ ਡਾ. ਲਿਵਲੀਨ ਕੌਰ, ਸਹਾਇਕ ਪ੍ਰੋਫੈਸਰ, ਇਮਿਊਨੋਹੀਮੈਟੋਲੋਜੀ ਅਤੇ ਬਲੱਡ ਟ੍ਰਾਂਸਫਿਊਜ਼ਨ ਵਿਭਾਗ ਨੇ ਸੰਸਥਾ ਵੱਲੋਂ ਇਹ ਪੁਰਸਕਾਰ ਪ੍ਰਾਪਤ ਕੀਤਾ। ਇਸ ਮੌਕੇ ਸਾਕਸ਼ੀ ਸਾਹਨੀ ( ਆਈਏਐਸ) ਪ੍ਰੋਜੈਕਟ ਡਾਇਰੈਕਟਰ, ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ-ਕਮ-ਡਾਇਰੈਕਟਰ, ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕੌਂਸਲ; ਡਾ. ਵਿਸ਼ਾਲ ਗਰਗ ਐਡੀਸ਼ਨਲ ਪ੍ਰੋਜੈਕਟ ਡਾਇਰੈਕਟਰ, ਅਤੇ ਡਾ. ਸੁਨੀਤਾ ਦੇਵੀ, ਜੁਆਇੰਟ ਡਾਇਰੈਕਟਰ, ਬਲੱਡ ਟ੍ਰਾਂਸਫਿਊਜ਼ਨ ਸਰਵਿਸਿਜ਼/ਸਟੇਟ ਬਲੱਡ ਟ੍ਰਾਂਸਫਿਊਜ਼ਨ ਕੌਂਸਲ ਪੰਜਾਬ ਵੀ ਮੌਜੂਦ ਸਨ।