ਜੀਜੀਐੱਸ ਕਾਲਜ ’ਚ ਖ਼ੂਨਦਾਨ ਤੇ ਮੁਫ਼ਤ ਚੈੱਕਅੱਪ ਕੈਂਪ ਲਾਇਆ
ਜੀਜੀਐਸ ਕਾਲਜ ’ਚ ਖੂਨਦਾਨ ਅਤੇ ਮੁਫ਼ਤ ਚੈਕਅੱਪ ਕੈਂਪ ਆਯੋਜਿਤ
Publish Date: Wed, 18 Nov 2026 04:22 PM (IST)
Updated Date: Wed, 18 Nov 2026 04:24 PM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲ੍ਹਾਂ ਵੱਲੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਾਇਆ ਗਿਆ। ਇਸ ਕੈਂਪ ’ਚ ਖ਼ੂਨਦਾਨੀਆਂ ਨੇ ਪੂਰੇ ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਭਾਗ ਲਿਆ। ਇਸ ਦੇ ਨਾਲ ਹੀ ਮੈਡੀਕਲ ਮਾਹਿਰਾਂ ਦੀ ਟੀਮ ਵੱਲੋਂ ਕੈਂਪ ਵਿੱਚ ਪਹੁੰਚੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਕੈਂਪ ਦੌਰਾਨ ਖੂਨਦਾਨੀਆਂ ਨੇ ਆਪਣਾ ਕੀਮਤੀ ਯੋਗਦਾਨ ਪਾ ਕੇ ਇਹ ਸੰਦੇਸ਼ ਦਿੱਤਾ ਕਿ ਖੂਨਦਾਨ ਇੱਕ ਅਜਿਹਾ ਮਹਾਨ ਕਾਰਜ ਹੈ। ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਨੂੰ ਨਵੀਂ ਜ਼ਿੰਦਗੀ ਮਿਲ ਸਕਦੀ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਸਾਡੇ ਵੱਲੋਂ ਕੀਤਾ ਗਿਆ ਥੋੜ੍ਹਾ ਜਿਹਾ ਯੋਗਦਾਨ ਵੀ ਕਿਸੇ ਲੋੜਵੰਦ ਪਰਿਵਾਰ ਲਈ ਵੱਡੀ ਉਮੀਦ ਬਣ ਸਕਦਾ ਹੈ। ਉਨ੍ਹਾਂ ਖੂਨਦਾਨੀਆਂ ਅਤੇ ਮੈਡੀਕਲ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕਾਲਜ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਜਾਰੀ ਰੱਖੇ ਜਾਣਗੇ, ਕੈਂਪ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਖੂਨਦਾਨੀਆਂ, ਡਾਕਟਰੀ ਟੀਮ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।