- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਟੀਆਂ ਵੱਲੋਂ ਖੂਨਦਾਨ ਕਰਨਾ ਸ਼ਲਾਘਾਯੋਗ ਕਦਮ: ਹਰਿਆਊੁ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਅਗਵਾਈ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ, ਕਰਹਾਲੀ ਸਾਹਿਬ ਵਿਖੇ ਮਨੁੱਖਤਾ ਦੀ ਸੇਵਾ ਤੇ ਸਮਾਜ ਭਲਾਈ ਦੇ ਜਜ਼ਬੇ ਨੂੰ ਸਮਰਪਿਤ ਇਕ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਨਐਸਐਸ ਯੂਨਿਟ ਵੱਲੋਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ਼ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਵਲੰਟੀਅਰਜ਼ ਦੇ ਸਹਿਯੋਗ ਨਾਲ ਥੈਲੀਸੀਮੀਆ ਤੋਂ ਪੀੜਤ ਬੱਚਿਆਂ ਦੀ ਸਹਾਇਤਾ ਲਈ ਲਗਾਇਆ ਗਿਆ। ਕੈਂਪ ਦੀ ਅਗਵਾਈ ਕਾਲਜ ਪ੍ਰਿੰਸੀਪਲ ਡਾ. ਰਮਨਜੀਤ ਕੌਰ ਵੱਲੋਂ ਕੀਤੀ ਗਈ। ਕੈਂਪ ਵਿਚ ਰਾਜਿੰਦਰਾ ਹਸਪਤਾਲ ਤੋਂ ਮਾਹਰ ਡਾਕਟਰਾਂ ਦੀ ਟੀਮ ਵੱਲੋਂ 38 ਯੂਨਿਟ ਖੂਨ ਇਕੱਤਰ ਕੀਤ ਗਿਆ। ਕਾਲਜ ਦੀ ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਖੂਨਦਾਨ ਕਰਕੇ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਗਮੀਤ ਸਿੰਘ ਹਰਿਆਊ, ਹਲਕਾ ਇੰਚਾਰਜ ਸਮਾਣਾ ਸ਼੍ਰੋਮਣੀ ਅਕਾਲੀ ਦਲ ਤੇ ਸੁਰਜੀਤ ਸਿੰਘ, ਮੈਨੇਜਰ ਗੁਰਦੁਆਰਾ ਸਾਹਿਬ ਕਰਹਾਲੀ ਸਾਹਿਬ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਮਾਣਾ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਥੈਲੀਸੀਮੀਆ ਇੱਕ ਅਜਿਹੀ ਬਿਮਾਰੀ ਹੈ ਜਿਸ ਵਿੱਚ ਬੱਚਿਆਂ ਨੂੰ ਹਰ ਮਹੀਨੇ ਖੂਨ ਦੀ ਲੋੜ ਪੈਂਦੀ ਹੈ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ