ਸਟਾਫ਼ ਰਿਪੋਰਟਰ, ਫ਼ਤਹਿਗੜ੍ਹ ਸਾਹਿਬ :

ਬਾਬਾ ਮੋਤੀ ਰਾਮ ਮਹਿਰਾ ਖੂਨਦਾਨ ਸੁਸਾਇਟੀ ਵੱਲੋਂ ਪ੍ਰਧਾਨ ਸ਼ੇਰ ਸਿੰਘ ਦੀ ਅਗਵਾਈ ਵਿਚ ਅੱਸੂ ਦੀ ਸੰਗਰਾਂਦ ਮੌਕੇ 103ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਕਾਰ ਸੇਵਾ ਵਾਲੇ ਬਾਬਾ ਗੁਲਜ਼ਾਰ ਸਿੰਘ ਨੇ ਕੀਤਾ। ਕੈਂਪ ਦੌਰਾਨ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਖ਼ਾਸ ਤੌਰ 'ਤੇ ਸ਼ਿਰਕਤ ਕੀਤੀ। ਕੈਂਪ ਦੌਰਾਨ ਸੈਕਟਰ-32 ਚੰਡੀਗੜ੍ਹ ਦੀ ਬਲੱਡ ਬੈਂਕ ਦੀ ਟੀਮ ਨੇ ਡਾ. ਰਾਜਬੀਰ ਕੌਰ ਚੀਮਾ ਦੀ ਅਗਵਾਈ ਵਿਚ 87 ਯੂਨਿਟ ਖੂਨ ਇਕੱਤਰ ਕੀਤਾ। ਬਾਬਾ ਗੁਲਜ਼ਾਰ ਸਿੰਘ ਨੇ ਕਿਹਾ ਅਜਿਹੇ ਕੰਮ ਵਿਚ ਸਾਰਿਆਂ ਨੂੰ ਵਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਖੂਨ ਦੀ ਘਾਟ ਕਾਰਨ ਬਹੁਤ ਸਾਰੀਆਂ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਡਾ. ਚੀਮਾ ਨੇ ਕਿਹਾ ਕਿ ਹਰ ਵਿਅਕਤੀ 3 ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਨਾਲ ਸਰੀਰ 'ਚ ਕਿਸੇ ਤਰ੍ਹਾਂ ਦੀ ਘਾਟ ਨਹੀਂ ਆਉਂਦੀ ਸਗੋਂ ਸਰੀਰ ਨਿਰੋਗ ਰਹਿੰਦਾ ਹੈ। ਇਸ ਮੌਕੇ ਕੈਪਟਨ ਸੇਵਾ ਸਿੰਘ, ਇੰਜੀਨੀਅਰ ਐੱਸਐੱਸ ਬਾਠ, ਨਿਸ਼ਾਨ ਸਿੰਘ ਚੀਮਾ, ਸਾਬਕਾ ਚੇਅਰਮੈਨ ਮਨਦੀਪ ਸਿੰਘ ਤਰਖਾਣਮਾਜਰਾ, ਨੀਲਕਮਲ ਬਾਠ, ਸੁਰਿੰਦਰ ਸਿੰਘ, ਅਜੀਤਪਾਲ ਸਿੰਘ, ਰਜਿੰਦਰ ਸਿੰਘ, ਸੁਮੇਲ ਸਿੰਘ, ਬੇਅੰਤ ਸਿੰਘ, ਅਜੀਤ ਸਿੰਘ ਕਾਲੜਾ ਆਦਿ ਮੌਜੁਦ ਸਨ।