ਬਿਕਰਮਜੀਤ ਸਹੋਤਾ, ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅੱਗੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸਦਾ ਉਦਘਾਟਨ ਡੀਐੱਸਪੀ ਫ਼ਤਹਿਗੜ੍ਹ ਸਾਹਿਬ ਰਮਿੰਦਰ ਸਿੰਘ ਕਾਹਲੋਂ ਨੇ ਖੁਦ ਖੂਨਦਾਨ ਕਰ ਕੇ ਕੀਤਾ। ਉਨ੍ਹਾਂ ਨੌਜਵਾਨਾਂ ਦੇ ਇਸ ਉਪਰਾਲੇ ਦੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਮਾਜ ਸੇਵਾ ਦੇ ਅਜਿਹੇ ਕਾਰਜਾਂ ਵਿਚ ਵਧ-ਚੜ੍ਹ ਕੇ ਹਿਸਾ ਲੈਣਾ ਚਾਹੀਦਾ ਹੈ। ਉਨ੍ਹਾਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਖੂਨਦਾਨ ਨਾਲ ਕਿਸੇ ਦੀ ਜਾਨ ਬਚਾ ਸਕਦੇ ਹਾਂ ਜਦੋਂਕਿ ਇਸਦੇ ਦਾਨ ਕਰਨ ਨਾਲ ਸਾਡੇ ਸਰੀਰ ਨੂੰ ਕੋਈ ਕਮਜ਼ੋਰੀ ਨਹੀਂ ਹੁੰਦੀ। ਇਸ ਮੌਕੇ ਸ੍ਰੀ ਗੁਰੂ ਗ੍ੰਥ ਸਾਹਿਬ ਵਿਸ਼ਵ ਯੂੁਨੀਵਰਸਿਟੀ ਦੇ ਡਾ. ਪੰਕਜਪ੍ਰਰੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਫਿਜ਼ਿਓਥਰੈਪੀ ਰਾਹੀਂ ਮਰੀਜ਼ਾਂ ਦੀ ਮੁਫਤ ਸੇਵਾ ਕੀਤੀ ਗਈ। ਜਦੋਂਕਿ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਡਾ. ਪੱਲਵੀ ਦੀ ਅਗਵਾਈ ਹੇਠ 50 ਯੂਨਿਟ ਖੂਨ ਇਕੱਠਾ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ ਡਾ. ਪਿ੍ਰਤਪਾਲ ਸਿੰਘ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ, ਸਮਾਜ ਸੇਵਕ ਪਿ੍ਰੰਤਪਾਲ ਸਿੰਘ ਚੱਢਾ, ਕੁਲਵੰਤ ਸਿੰਘ ਰਾਠੌਰ, ਡਾ. ਹਿਮਾਂਸ਼ੂ, ਡਾ. ਰੂਪਲ ਸੂਦ, ਸੁਖਵਿੰਦਰ ਸਿੰਘ, ਪਰਮਿੰਦਰ ਰਾਠੌਰ, ਗਗਨਦੀਪ ਸਿੰਘ ਆਦਿ ਮੌਜੂਦ ਸਨ।