ਪੱਤਰ ਪ੍ਰਰੇਰਕ, ਪਟਿਆਲਾ : ਇਥੋਂ ਦੇ ਲਾਇਫ਼ ਲਾਇਨ ਬਲੱਡ ਸੈਂਟਰ ਵਿਖੇ ਸਰਬੱਤ ਫ਼ਾਉਂਡੇਸ਼ਨ ਦੇ ਪ੍ਰਧਾਨ ਮਨਪ੍ਰਰੀਤ ਸਿੰਘ ਦੀ ਅਗੁਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਟ੍ਰੈਿਫ਼ਕ ਇੰਚਾਰਜ਼ ਰਣਜੀਤ ਸਿੰਘ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇੰਸਪੈਕਟਰ ਰਣਜੀਤ ਸਿੰਘ ਨੇ ਕਿਹਾ ਖੂਨਦਾਨ ਸਭ ਤੋਂ ਵੱਡਾ ਦਾਨ ਹੈ, ਇਸ ਲਈ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਵੱਧ ਤੋਂ ਵੱਧ ਅੱਗੇ ਆਉਣਾ ਚਾਹੀਦਾ ਹੈ। ਖੂਨਦਾਨ ਕੈਂਪ ਲੱਗਾ ਕੇ ਲੋੜਵੰਦਾਂ ਦੀ ਮਦਦ ਕਰਨ ਲਈ ਨੌਜਵਾਨਾਂ ਵਲੋਂ ਬਣਾਈ ਸਮਾਜ ਸੇਵੀ ਸੰਸਥਾ ਸਰਬੱਤ ਫਾਊਂਡੇਸ਼ਨ ਵਲੋਂ ਉਪਰਾਲਾ ਸ਼ਲਾਘਾਯੋਗ ਹੈ। ਅਜਿਹੇ ਕੈਂਪ ਲਗਾ ਕੇ ਖੂਨਦਾਨ ਕਰਨ ਦੇ ਨਾਲ ਹੋਰਨਾਂ ਨੂੰ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ। ਇਸ ਮੌਕੇ ਹਰਕਿਰਤ ਸਿੰਘ, ਨਮਨ, ਅਮਨਦੀਪ ਸਿੰਘ, ਮੋਹਿਤ ਕੁਮਾਰ, ਜਗਜੀਤ ਸਿੰਘ, ਵਿਸ਼ਾਲ ਕੁਮਾਰ, ਮਨੀ ਕੁਮਾਰ, ਹਰਪਾਲ ਸਿੰਘ, ਭਵੀ ਭਾਟੀਆ, ਇਕਬਾਲ ਸਿੰਘ, ਜਗਜੀਤ ਸਿੰਘ, ਜਸਵਿੰਦਰ ਸਿੰਘ ਢੀਂਡਸਾ, ਰਾਕੇਸ਼ਇੰਦਰ ਸਿੰਘ ਸਿੱਧੂ ਆਦਿ ਹਾਜ਼ਰ ਸਨ।