ਮਿਸ਼ਨ ਲਾਲੀ ਤੇ ਹਰਿਆਲੀ ਨੇ ਲਗਾਇਆ ਖੂਨਦਾਨ ਕੈਂਪ
ਮਿਸ਼ਨ ਲਾਲੀ ਤੇ ਹਰਿਆਲੀ ਨੇ ਲਗਾਇਆ ਖੂਨਦਾਨ ਕੈਂਪ
Publish Date: Mon, 15 Sep 2025 05:03 PM (IST)
Updated Date: Mon, 15 Sep 2025 05:05 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮਨੁੱਖਤਾ ਦੇ ਭਲੇ ਲਈ ਨੇੜਲੇ ਪਿੰਡ ਬਿਰੜਵਾਲ ਵਿਖੇ ਸਵ. ਮਾਤਾ ਜਰਨੈਲ ਕੌਰ ਦੀ ਅੰਤਿਮ ਅਰਦਾਸ ਸਮਾਗਮ ਮੌਕੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿਚ 11 ਵਲੰਟੀਅਰਾਂ ਨੇ ਖੂਨਦਾਨ ਕੀਤਾ। ਵਲੰਟੀਅਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕਰਦਿਆਂ ਐਡਵੋਕੇਟ ਸਤਬੀਰ ਸਿੰਘ ਖੱਟੜਾ ਚੇਅਰਮੈਨ ਦੀ ਪਟਿਆਲਾ ਵੈਲਫੇਅਰ ਸੁਸਾਇਟੀ ਨੇ ਕਿਹਾ ਕਿ ਖੂਨਦਾਨ ਦੁਨੀਆਂ ਦਾ ਸਭ ਤੋਂ ਵੱਡਮੁੱਲਾ ਦਾਨ ਹੈ। ਇਸ ਨਾਲ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਐਡਵੋਕੇਟ ਖੱਟੜਾ ਨੇ ਮਿਸ਼ਨ ਲਾਲੀ ਤੇ ਹਰਿਆਲੀ ਦੇ ਮੋਢੀ ਅਤੇ ਮਾਸਟਰ ਮੋਟੀਵੇਟਰ ਹਰਦੀਪ ਸਿੰਘ ਸਨੌਰ ਤੇ ਸਾਥੀਆਂ ਵੱਲੋਂ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤਾ ਅਤੇ ਜਲਦ ਹੀ ਵਿਸ਼ਾਲ ਖੂਨਦਾਨ ਕੈਂਪ ਲਗਾਉਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ਸ਼ਿਆਮ ਸਿੰਘ ਬਿੱਟੂ ਪੁੱਤਰ, ਹਰਦੀਪ ਕੁਮਾਰ ਬਿਰੜਵਾਲ ਜੇ. ਈ., ਨਰਿੰਦਰ ਸਿੰਘ, ਮਾਨਵਿੰਦਰ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਸਨੌਰ ਤੇ ਸ਼ੁਭਦੀਪ ਸਿੰਘ ਪਟਿਆਲਾ ਆਦਿ ਹਾਜ਼ਰ ਸਨ।