
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਸਹਿਜਪੁਰ ਕਲਾਂ ਵਿਚ ਮਨੁੱਖਤਾ ਦੇ ਭਲੇ ਲਈ 50 ਯੂਨਿਟ ਖੂਨਦਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ , ਸਮਾਣਾ : ਮਨੁੱਖਤਾ ਦੇ ਭਲੇ ਲਈ ਨੇੜਲੇ ਪਿੰਡ ਸਹਿਜਪੁਰ ਕਲਾਂ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕਲੱਬ ਵੱਲੋਂ ਸੰਦੀਪ ਸਿੰਘ ਧੀਮਾਨ ਪ੍ਰਧਾਨ ਅਤੇ ਲਵਪ੍ਰੀਤ ਸਿੰਘ ਸੰਧੂ ਵਾਈਸ ਪ੍ਰਧਾਨ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਦੂਜਾ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 50 ਵਲੰਟੀਅਰਾਂ ਵੱਲੋਂ ਖੂਨ ਦਾਨ ਕੀਤਾ ਗਿਆ। ਖੂਨਦਾਨ ਕੈਂਪ ਦਾ ਉਦਘਾਟਨ ਗ੍ਰੰਥੀ ਸਿੰਘ ਭਾਈ ਗੁਰਦੀਪ ਸਿੰਘ ਨੇ ਖੁਦ ਖੂਨਦਾਨ ਕਰਕੇ ਕੀਤਾ। ਕੈਂਪ ਵਿਚ ਗੁਰਚਰਨ ਸਿੰਘ ਸਹਿਜਪੁਰ ਕਲਾਂ ਨੇ 16ਵੀਂ ਵਾਰ ਖੂਨਦਾਨ ਕੀਤਾ। ਕੈਂਪ ਵਿਚ ਡਾ. ਰਜਿੰਦਰ ਸਿੰਘ ਮੂੰਡਖੇੜਾ, ਚਮਕੌਰ ਸਿੰਘ, ਹਰਜੋਤ ਸਿੰਘ, ਜੋਬਨਪ੍ਰੀਤ ਸਿੰਘ, ਗੁਰਮਨ ਸਿੰਘ, ਜਸਕਰਨ ਸਿੰਘ, ਖੁਸ਼ਪ੍ਰੀਤ ਸਿੰਘ ਜਸ਼ਨੀ, ਜਸਪ੍ਰੀਤ ਸਿੰਘ, ਸਤਨਾਮ ਸਿੰਘ, ਗੁਰਲਾਲ ਸਿੰਘ, ਲਵਪ੍ਰੀਤ ਸਿੰਘ ਸਮਾਣਾ ਨੇ ਵੱਧ ਚੜ੍ਹ ਕੇ ਸਹਿਯੋਗ ਦਿੱਤਾ। ਇਸ ਮੌਕੇ ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਮੈਡਲ ਪਾ ਕੇ ਸਨਮਾਨਤ ਕੀਤਾ ਗਿਆ। ਖੂਨਦਾਨੀਆਂ ਨੂੰ ਸਨਮਾਨਤ ਕਰਦੇ ਹੋਏ ਮਿਸ਼ਨ ਲਾਲੀ ਤੇ ਹਰਿਆਲੀ ਦੇ ਮੋਢੀ ਹਰਦੀਪ ਸਿੰਘ ਸਨੌਰ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਖੂਨਦਾਨ ਕਰਨਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਖੂਨ ਇੱਕ ਅਜਿਹਾ ਤਰਲ ਹੈ ਕਿ ਕਿਸੇ ਫੈਕਟਰੀ ਜਾਂ ਕਾਰਖਾਨੇ ਵਿਚ ਨਹੀਂ ਬਣਦਾ, ਇਸ ਲਈ ਮਨੁੱਖੀ ਜਾਨਾਂ ਬਚਾਉਣ ਲਈ ਨੌਜਵਾਨਾਂ ਨੂੰ ਖੂਨ ਦਾਨ ਸੇਵਾ ਵਿਚ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਮਹੀਨੇ 5 ਅਤੇ 20 ਤਰੀਕ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਚ ਸਵੇਰੇ 9 ਤੋਂ 1 ਵਜੇ ਤੱਕ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮਿਲ ਸਕੇ ਅਤੇ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਣ।